TSK

TSK · ਯੂਹੰਨਾ 7:28

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।

ਧੋਖੇ ਦੇ ਕਾਰਨ ਉਹ ਮੇਰੇ ਜਾਣਨ ਤੋਂ ਇਨਕਾਰ ਕਰਦੇ ਹਨ, ਯਹੋਵਾਹ ਦਾ ਵਾਕ ਹੈ।

¶ ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਇਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਨਾ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ!

ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ, ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ, ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ।

‹ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ।›

ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ।

ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ।

ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”

ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਉਹ ਉਸ ਤੇ ਕਿਰਪਾ ਕਰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।

‹ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲ ਕਰਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਓਗੇ।›

ਯਿਸੂ ਨੇ ਉੱਤਰ ਦਿੱਤਾ, ‹“ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਹਨ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਂਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਂਵਾਂਗਾ।›

ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ?” ਯਿਸੂ ਨੇ ਉੱਤਰ ਦਿੱਤਾ, ‹“ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।”›

ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, ‹“ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।›

‹ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।›

‹ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ।›

‹ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।›

‹ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ।›

¶ ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ।

ਜਿਸ ਤਰ੍ਹਾਂ ਪਰਮੇਸ਼ੁਰ ਵਫ਼ਾਦਾਰ ਹੈ, ਸਾਡਾ ਬਚਨ ਤੁਹਾਡੇ ਨਾਲ ਹਾਂ ਅਤੇ ਨਾਂਹ, ਦੋਨੋਂ ਨਹੀਂ।

ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ।

ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ।