TSK

TSK · ਯੂਹੰਨਾ 7:47

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਰਾਜਾ ਇਸ ਤਰ੍ਹਾਂ ਆਖਦਾ ਹੈ ਕਿ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ, ਕਿਉਂ ਜੋ ਉਹ ਤੁਹਾਨੂੰ ਮੇਰੇ ਹੱਥੋਂ ਛੁਡਾ ਨਹੀਂ ਸਕੇਗਾ।

ਹੁਣ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਅਤੇ ਨਾ ਹੀ ਤੁਹਾਨੂੰ ਇਸ ਗੱਲ ਵਿੱਚ ਭੁਲਾਵੇ! ਉਹ ਦੇ ਉੱਤੇ ਭਰੋਸਾ ਨਾ ਰੱਖੋ ਕਿਉਂ ਜੋ ਕਿਸੇ ਕੌਮ ਦਾ ਜਾਂ ਪਾਤਸ਼ਾਹੀ ਦਾ ਕੋਈ ਦੇਵਤਾ ਅਜਿਹਾ ਨਹੀਂ ਜੋ ਮੇਰੇ ਹੱਥੋਂ ਜਾਂ ਮੇਰੇ ਪੁਰਖਿਆਂ ਦੇ ਹੱਥੋਂ ਆਪਣੇ ਲੋਕਾਂ ਨੂੰ ਛੁਡਾ ਸਕਿਆ ਹੋਵੇ। ਫੇਰ ਤੁਹਾਡਾ ਪਰਮੇਸ਼ੁਰ ਕਿਵੇਂ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇਗਾ?

ਉੱਥੇ ਵੱਡੀ ਭੀੜ ਇਕੱਠੀ ਸੀ, ਕੁਝ ਲੋਕ ਆਪਸ ਵਿੱਚ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”

ਇੱਜ਼ਤ ਅਤੇ ਬੇਪਤੀ ਨਾਲ, ਆਦਰ ਅਤੇ ਨਿਰਾਦਰ ਨਾਲ, ਛਲ ਕਰਨ ਵਾਲੇ ਜਿਹੇ ਪਰ ਸੱਚੇ ਹਾਂ,