TSK

TSK · ਯੂਹੰਨਾ 7:51

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਨਿਆਂ ਕਰਨ ਦੇ ਵੇਲੇ ਕਿਸੇ ਦਾ ਪੱਖਪਾਤ ਨਾ ਕਰਿਓ। ਤੁਸੀਂ ਵੱਡੇ-ਛੋਟੇ ਦੀ ਗੱਲ ਨੂੰ ਇੱਕੋ ਜਿਹੀ ਸੁਣਿਓ ਅਤੇ ਤੁਸੀਂ ਮਨੁੱਖ ਦੇ ਮੂੰਹ ਨੂੰ ਵੇਖ ਕੇ ਨਾ ਡਰਿਓ, ਕਿਉਂ ਜੋ ਨਿਆਂ ਪਰਮੇਸ਼ੁਰ ਦਾ ਹੈ ਅਤੇ ਜਿਹੜੀ ਗੱਲ ਤੁਹਾਡੇ ਲਈ ਬਹੁਤ ਔਖੀ ਹੋਵੇ, ਉਹ ਤੁਸੀਂ ਮੇਰੇ ਕੋਲ ਲਿਆਓ ਅਤੇ ਮੈਂ ਉਸ ਨੂੰ ਸੁਣਾਂਗਾ।”

¶ ਜੇਕਰ ਤੁਹਾਡੇ ਫਾਟਕਾਂ ਦੇ ਅੰਦਰ ਝਗੜੇ ਦੀ ਕੋਈ ਅਜਿਹੀ ਗੱਲ ਉੱਠੇ, ਜਿਸ ਦਾ ਨਿਆਂ ਕਰਨਾ ਤੁਹਾਡੇ ਲਈ ਬਹੁਤ ਕਠਿਨ ਹੋਵੇ, ਅਰਥਾਤ ਆਪਸ ਵਿੱਚ ਦਾ ਖੂਨ, ਆਪਸ ਵਿੱਚ ਦਾ ਦਾਵਾ, ਜਾਂ ਆਪਸ ਵਿੱਚ ਦੀ ਮਾਰ-ਕੁਟਾਈ, ਤਾਂ ਤੁਸੀਂ ਉੱਠ ਕੇ ਉਸ ਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ,

ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ।