TSK

TSK · ਯੂਹੰਨਾ 7:6

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ।

ਤਦ ਉਹ ਨੇ ਕਿਹਾ, ‹ਸ਼ਹਿਰ ਵਿੱਚ ਫਲ਼ਾਣੇ ਕੋਲ ਜਾ ਕੇ ਉਹ ਨੂੰ ਆਖੋ ਕਿ ਗੁਰੂ ਆਖਦਾ ਹੈ, ਮੇਰਾ ਸਮਾਂ ਨੇੜੇ ਆ ਗਿਆ। ਮੈਂ ਆਪਣੇ ਚੇਲਿਆਂ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਮਨਾਵਾਂਗਾ।›

‹ਤੁਸੀਂ ਤਿਉਹਾਰ ਤੇ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਂਵਾਂਗਾ। ਮੇਰੇ ਲਈ ਅਜੇ ਸਹੀ ਸਮਾਂ ਨਹੀਂ ਆਇਆ।”›

ਯਿਸੂ ਨੇ ਇਹ ਗੱਲਾਂ ਉਸ ਵੇਲੇ ਆਖੀਆਂ ਜਦੋਂ ਉਹ ਹੈਕਲ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਭੰਡਾਰ ਘਰ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਫੜਿਆ ਨਹੀਂ ਕਿਉਂਕਿ ਅਜੇ ਯਿਸੂ ਦਾ ਸਮਾਂ ਨਹੀਂ ਆਇਆ ਸੀ।

¶ ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, ‹“ਹੇ ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ।›