ਉਸ ਨੇ ਮੇਰੀ ਜਾਨ ਨੂੰ ਕਬਰ ਵਿੱਚ ਜਾਣ ਤੋਂ ਬਚਾਇਆ, ਮੇਰਾ ਪ੍ਰਾਣ ਚਾਨਣ ਨੂੰ ਵੇਖੇਗਾ!
TSK
TSK · ਯੂਹੰਨਾ 8:12
Treasury of Scripture Knowledge references in ਪੰਜਾਬੀ IRV.
ਤਦ ਵੀ ਉਹ ਆਪਣੇ ਪੁਰਖਿਆਂ ਦੀ ਪੀੜ੍ਹੀ ਵਿੱਚ ਜਾ ਰਲੇਗਾ, ਜਿਹੜੇ ਕਦੇ ਵੀ ਚਾਨਣ ਨਾ ਵੇਖਣਗੇ।
¶ ਜਿਹੜੇ ਲੋਕ ਹਨੇਰੇ ਵਿੱਚ ਚਲਦੇ ਸਨ, ਉਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ।
ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ।
¶ ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ।
ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈਅ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ।
‹ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ।›
ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ।
ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
‹ਜਦ ਤੱਕ ਮੈਂ ਸੰਸਾਰ ਵਿੱਚ ਹਾਂ ਮੈਂ ਸੰਸਾਰ ਦੇ ਲਈ ਚਾਨਣ ਹਾਂ।”›
‹ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ।›
ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਕਿ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇਂ।
ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ।
ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ।
ਅਤੇ ਕੌਮਾਂ ਉਹ ਦੇ ਚਾਨਣ ਦੇ ਆਸਰੇ ਫਿਰਨਗੀਆਂ ਅਤੇ ਧਰਤੀ ਦੇ ਰਾਜੇ ਆਪਣਾ ਪ੍ਰਤਾਪ ਉਸ ਵਿੱਚ ਲਿਆਉਣਗੇ।