¶ ਹੇ ਬਲਵਾਨ ਸ਼ਾਸਕੋ, ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ? ਕੀ ਤੁਸੀਂ ਆਦਮ ਵੰਸ਼ੀਆਂ ਦਾ ਸਹੀ ਨਿਆਂ ਕਰਦੇ ਹੋ?
TSK
TSK · ਯੂਹੰਨਾ 8:15
Treasury of Scripture Knowledge references in ਪੰਜਾਬੀ IRV.
ਤੁਸੀਂ ਜਿਹੜੇ ਨਿਆਂ ਨੂੰ ਕੁੜੱਤਣ ਵਿੱਚ ਬਦਲਦੇ ਹੋ ਅਤੇ ਧਰਮ ਨੂੰ ਮਿੱਟੀ ਵਿੱਚ ਮਿਲਾਉਂਦੇ ਹੋ!
ਇਸ ਲਈ ਬਿਵਸਥਾ ਢਿੱਲੀ ਪੈ ਜਾਂਦੀ ਹੈ ਅਤੇ ਨਿਆਂ ਕਦੇ ਵੀ ਨਹੀਂ ਜਿੱਤਦਾ, ਕਿਉਂ ਜੋ ਦੁਸ਼ਟ ਧਰਮੀ ਨੂੰ ਘੇਰ ਲੈਂਦਾ ਹੈ, ਇਸੇ ਕਾਰਨ ਨਿਆਂ ਵਿਗੜ ਜਾਂਦਾ ਹੈ।
ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।
ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਪ੍ਰਭੂ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, ‹“ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਆਂ ਨਹੀਂ ਕਰਦਾ। ਹੁਣ ਤੂੰ ਚਲੀ ਜਾ, ਪਰ ਫਿਰ ਪਾਪ ਨਾ ਕਰੀਂ।”›
ਯਿਸੂ ਨੇ ਆਖਿਆ, ‹“ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”›
ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ।
ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ?