TSK

TSK · ਯੂਹੰਨਾ 8:22

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ, ਆਦਮੀ ਦੀ ਨਮੋਸ਼ੀ ਅਤੇ ਲੋਕਾਂ ਵਿੱਚ ਤੁੱਛ ਹਾਂ।

ਸਾਡੀ ਜਾਨ ਸੁਖੀ ਲੋਕਾਂ ਦੇ ਠੱਠਿਆਂ ਤੋਂ ਅਤੇ ਹੰਕਾਰੀਆਂ ਦੀ ਨਿਰਾਦਰੀ ਤੋਂ ਬਹੁਤ ਰੱਜ ਗਈ ਹੈ।

ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ, ਜਿੱਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉੱਥੇ ਯੂਨਾਨੀਆਂ ਨੂੰ ਬਚਨ ਸੁਨਾਉਣ ਜਾ ਰਿਹਾ ਹੈ?

ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਦਾ ਹੈਂ ਕਿ ਜੇਕਰ ਕੋਈ ਮੇਰੇ ਬਚਨ ਦੀ ਪਾਲਣਾ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ਉਹ ਕਦੇ ਵੀ ਨਹੀਂ ਮਰੇਗਾ।

ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ।