TSK

TSK · ਯੂਹੰਨਾ 8:29

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ, ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ, ਮੈਂ ਤੇਰੀ ਰੱਖਿਆ ਕਰਾਂਗਾ, ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੋਤ ਠਹਿਰਾਵਾਂਗਾ,

ਤਦ ਮੈਂ ਆਖਿਆ, ਮੈਂ ਵਿਅਰਥ ਹੀ ਮਿਹਨਤ ਕੀਤੀ, ਮੈਂ ਆਪਣਾ ਬਲ ਫੋਕਟ ਤੇ ਵਿਅਰਥ ਲਈ ਗੁਆ ਦਿੱਤਾ, ਸੱਚ-ਮੁੱਚ ਮੇਰਾ ਇਨਸਾਫ਼ ਯਹੋਵਾਹ ਕੋਲ, ਅਤੇ ਮੇਰਾ ਬਦਲਾ ਮੇਰੇ ਪਰਮੇਸ਼ੁਰ ਕੋਲ ਹੈ।

ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ।

ਯਿਸੂ ਨੇ ਉਨ੍ਹਾਂ ਨੂੰ ਆਖਿਆ, ‹“ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ ਹੈ, ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।›

‹ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।›

‹ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ।›

‹ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ।›

‹ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ ਹੈ।›

ਪ੍ਰਭੂ ਤੇਰੇ ਆਤਮਾ ਦੇ ਅੰਗ-ਸੰਗ ਰਹੇ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।

ਅਤੇ ਉਹ ਭਾਵੇਂ ਪੁੱਤਰ ਸੀ ਪਰ ਜਿਹੜੇ ਉਹ ਨੇ ਦੁੱਖ ਭੋਗੇ, ਉਨ੍ਹਾਂ ਤੋਂ ਆਗਿਆਕਾਰੀ ਸਿੱਖੀ।

ਇਸ ਲਈ ਮਸੀਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, ਬਲੀਦਾਨ ਅਤੇ ਭੇਟ ਤੂੰ ਨਹੀਂ ਚਾਹੀ, ਪਰ ਮੇਰੇ ਲਈ ਇੱਕ ਦੇਹੀ ਤਿਆਰ ਕੀਤੀ।