TSK

TSK · ਯੂਹੰਨਾ 8:31

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹ਪਰ ਜਿਹੜਾ ਅੰਤ ਤੱਕ ਸਹਿਣ ਕਰੇਗਾ ਉਹੀ ਬਚਾਇਆ ਜਾਵੇਗਾ।›

‹ਮੇਰਾ ਸਰੀਰ ਸੱਚ-ਮੁੱਚ ਖਾਣ ਅਤੇ ਮੇਰਾ ਲਹੂ ਸੱਚ-ਮੁੱਚ ਪੀਣ ਦੀ ਵਸਤੂ ਹੈ।›

‹ਇਸ ਲਈ ਜੇਕਰ ਤੁਹਾਨੂੰ ਪੁੱਤਰ ਅਜ਼ਾਦ ਕਰੇ, ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਓਗੇ।›

ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।

ਸੋ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਅੱਜ ਤੱਕ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ, ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਕਿ ਇਹ ਹੋਣਗੀਆਂ, ਉਨ੍ਹਾਂ ਤੋਂ ਬਿਨ੍ਹਾਂ ਮੈਂ ਹੋਰ ਕੁਝ ਨਹੀਂ ਕਹਿੰਦਾ

ਸੋ ਪਰਮੇਸ਼ੁਰ ਦੀ ਦਿਆਲਗੀ ਅਤੇ ਸਖਤੀ ਨੂੰ ਵੇਖ। ਸਖਤੀ ਉਹਨਾਂ ਉੱਤੇ ਜਿਹੜੇ ਡਿੱਗ ਪਏ ਹਨ, ਪਰ ਪਰਮੇਸ਼ੁਰ ਦੀ ਦਿਆਲਗੀ ਤੇਰੇ ਉੱਤੇ ਜੇ ਤੂੰ ਉਹ ਦੀ ਦਿਆਲਗੀ ਵਿੱਚ ਟਿਕਿਆ ਰਹੇ। ਨਹੀਂ ਤਾਂ ਤੂੰ ਵੀ ਵੱਢਿਆ ਜਾਵੇਂਗਾ।

ਤਾਂ ਵੀ ਬੱਚਾ ਜੰਮਣ ਦੇ ਵਸੀਲੇ ਨਾਲ ਉਹ ਬਚਾਈ ਜਾਵੇਗੀ ਜੇ ਉਹ ਵਿਸ਼ਵਾਸ, ਪਿਆਰ, ਪਵਿੱਤਰਤਾਈ ਅਤੇ ਸੰਜਮ ਵਿੱਚ ਬਣੀਆਂ ਰਹਿਣ।

ਵਿਧਵਾਵਾਂ ਦਾ ਜਿਹੜੀਆਂ ਸੱਚ-ਮੁੱਚ ਵਿਧਵਾ ਹਨ ਆਦਰ ਕਰੀਂ।

ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜ੍ਹੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ,

ਪਰ ਮੇਰਾ ਧਰਮੀ ਬੰਦਾ ਆਪਣੇ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ।

ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ। ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ।

ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ।