ਅਤੇ ਆਪਣੇ ਦਾਸ ਨੂੰ ਹੰਕਾਰ ਤੋਂ ਰੋਕ ਰੱਖ, ਉਹ ਮੇਰੇ ਉੱਤੇ ਹਕੂਮਤ ਨਾ ਕਰਨ, ਤਾਂ ਮੈਂ ਪੂਰਾ ਖਰਾ ਉਤਰਾਂਗਾ, ਅਤੇ ਵੱਡੇ ਪਾਪਾਂ ਤੋਂ ਬਰੀ ਠਹਿਰਾਂਗਾ।
TSK
TSK · ਯੂਹੰਨਾ 8:36
Treasury of Scripture Knowledge references in ਪੰਜਾਬੀ IRV.
ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾਂ ਦੇ, ਕਿ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ।
¶ ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
‹ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ,› ‹ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ› ‹ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ।› ‹ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ› ‹ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ› ‹ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।›
ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ।
¶ ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜਾਵੋ।