TSK

TSK · ਯੂਹੰਨਾ 8:6

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਹੂਦਾਹ ਸ਼ੇਰ ਦਾ ਬੱਚਾ ਹੈ। ਮੇਰੇ ਪੁੱਤਰ ਤੂੰ ਸ਼ਿਕਾਰ ਮਾਰ ਕੇ ਆਇਆ। ਉਹ ਸ਼ੇਰ ਦੀ ਤਰ੍ਹਾਂ ਸਗੋਂ ਸ਼ੇਰਨੀ ਦੀ ਤਰ੍ਹਾਂ ਦੱਬ ਕੇ ਬੈਠ ਗਿਆ। ਫਿਰ ਕੌਣ ਉਹ ਨੂੰ ਛੇੜੇਗਾ?

ਮੇਰੀ ਜਾਨ ਦੇ ਵੈਰੀ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ।

¶ ਮੈਂ ਆਖਿਆ ਕਿ ਮੈਂ ਆਪਣੇ ਚਾਲ-ਚਲਣ ਦੀ ਚੌਕਸੀ ਕਰਾਂਗਾ, ਕਿ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ। ਜਿੰਨਾਂ ਚਿਰ ਦੁਸ਼ਟ ਮੇਰੇ ਅੱਗੇ ਹੈ, ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ।

ਇੱਕ ਪਾੜਨ ਦਾ ਵੇਲਾ ਹੈ ਅਤੇ ਇੱਕ ਸੀਉਣ ਦਾ ਵੇਲਾ ਹੈ, ਇੱਕ ਚੁੱਪ ਰਹਿਣ ਦਾ ਵੇਲਾ ਹੈ ਅਤੇ ਇੱਕ ਬੋਲਣ ਦਾ ਵੇਲਾ ਹੈ,

ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਹਨਾਂ ਦੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ।

ਇਸ ਲਈ ਜੋ ਸਮਝਦਾਰ ਹੈ, ਉਹ ਅਜਿਹੇ ਸਮੇਂ ਵਿੱਚ ਚੁੱਪ-ਚਾਪ ਰਹੇ, ਕਿਉਂ ਜੋ ਇਹ ਸਮਾਂ ਬੁਰਾ ਹੈ!

ਪਰ ਯਿਸੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ! ਤਦ ਉਹ ਦੇ ਚੇਲਿਆਂ ਨੇ ਕੋਲ ਆ ਕੇ ਉਹ ਦੇ ਅੱਗੇ ਬੇਨਤੀ ਕੀਤੀ ਕਿ, ਉਸ ਨੂੰ ਵਿਦਾ ਕਰ ਕਿਉਂ ਜੋ ਉਹ ਸਾਡੇ ਮਗਰ ਰੌਲ਼ਾ ਪਾਉਂਦੀ ਆਉਂਦੀ ਹੈ।

¶ ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਹ ਦੇ ਕੋਲ ਆ ਕੇ ਬੋਲੇ, ਕੀ ਮਨੁੱਖ ਨੂੰ ਇਹ ਯੋਗ ਹੈ ਕਿ ਉਹ ਕਿਸੇ ਗੱਲ ਕਾਰਨ ਆਪਣੀ ਪਤਨੀ ਨੂੰ ਤਲਾਕ ਦੇਵੇ?

ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜਿਹੜਾ ਉਪਦੇਸ਼ਕ ਸੀ ਉਹ ਦੇ ਪਰਖਣ ਲਈ ਸਵਾਲ ਕੀਤਾ

¶ ਤਦ ਫ਼ਰੀਸੀ ਨਿੱਕਲੇ ਅਤੇ ਉਸ ਦੇ ਪਰਤਾਉਣ ਲਈ ਸਵਰਗ ਵੱਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਦੇ ਨਾਲ ਵਾਦ-ਵਿਵਾਦ ਕਰਨ ਲੱਗੇ।

ਪਰ ਉਸ ਨੇ ਉਨ੍ਹਾਂ ਦਾ ਕਪਟ ਜਾਣ ਕੇ ਉਨ੍ਹਾਂ ਨੂੰ ਆਖਿਆ, ‹ਤੁਸੀਂ ਮੈਨੂੰ ਕਿਉਂ ਪਰਤਾਉਂਦੇ ਹੋ? ਇੱਕ ਸਿੱਕਾ ਮੇਰੇ ਕੋਲ ਲਿਆਓ ਤਾਂ ਵੇਖਾਂ।›

ਅਤੇ ਕਈਆਂ ਨੇ ਉਸ ਨੂੰ ਪਰਖਣ ਲਈ ਅਕਾਸ਼ ਵੱਲੋਂ ਇੱਕ ਨਿਸ਼ਾਨ ਉਸ ਤੋਂ ਮੰਗਿਆ।

ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।

ਅਤੇ ਅਸੀਂ ਪ੍ਰਭੂ ਨੂੰ ਨਾ ਪਰਤਾਈਏ ਜਿਵੇਂ ਉਹਨਾਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ।