TSK

TSK · ਯੂਹੰਨਾ 9:28

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਹੇ ਧਰਮ ਦੇ ਜਾਣਨ ਵਾਲਿਓ, ਮੇਰੀ ਸੁਣੋ, ਹੇ ਮੇਰੀ ਪਰਜਾ, ਜਿਨ੍ਹਾਂ ਦੇ ਦਿਲਾਂ ਵਿੱਚ ਮੇਰੀ ਬਿਵਸਥਾ ਹੈ। ਮਨੁੱਖਾਂ ਦੀ ਨਿੰਦਿਆ ਤੋਂ ਨਾ ਡਰੋ, ਅਤੇ ਉਹਨਾਂ ਦੇ ਦੁਰਬਚਨਾਂ ਤੋਂ ਨਾ ਘਬਰਾਓ,

ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰ ਕੇ ਅਤੇ ਸਿਰ ਹਿਲਾ ਕੇ ਕਹਿਣ ਲੱਗੇ,

‹ਕੀ ਮੂਸਾ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਤੇ ਨਹੀਂ ਚੱਲਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”›

ਯਹੂਦੀਆਂ ਦੇ ਆਗੂਆਂ ਨੇ ਉੱਤਰ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸ ਨੂੰ ਜਾਣ ਲਈ ਕਿਹਾ।

¶ ਪਰ ਜੇਕਰ ਤੂੰ ਯਹੂਦੀ ਅਖਵਾਉਂਦਾ ਅਤੇ ਬਿਵਸਥਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ

ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ।