TSK

TSK · ਯੂਹੰਨਾ 9:31

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਅਬਰਾਹਾਮ ਨੇ ਨੇੜੇ ਹੋ ਕੇ ਆਖਿਆ, ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ?

ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦੇ ਕਿਉਂ ਜੋ ਉਹ ਨਬੀ ਹੈ, ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜੀਉਂਦਾ ਰਹੇਂਗਾ ਪਰ ਜੇ ਤੂੰ ਉਸ ਨੂੰ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਤੇ ਤੇਰੇ ਸਾਰੇ ਲੋਕ ਜ਼ਰੂਰ ਮਰਨਗੇ।

ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।

ਜਦ ਪਰਮੇਸ਼ੁਰ ਭਗਤੀਹੀਣ ਦੀ ਜਾਨ ਲੈ ਲਵੇ ਤਦ ਉਸ ਨੂੰ ਕੀ ਆਸ ਹੈ ਅਤੇ ਉਸ ਦੇ ਕੁਧਰਮ ਨਾਲ ਇਕੱਠੇ ਕੀਤੇ ਮਾਲ ਨੂੰ ਵੀ ਲੈ ਲਵੇ?

ਇਸ ਲਈ ਹੁਣ ਆਪਣੇ ਲਈ ਸੱਤ ਬਲ਼ਦ ਅਤੇ ਸੱਤ ਮੇਂਢੇ ਲਓ, ਅਤੇ ਮੇਰੇ ਦਾਸ ਅੱਯੂਬ ਕੋਲ ਜਾਓ ਅਤੇ ਆਪਣੇ ਲਈ ਹੋਮ ਦੀ ਬਲੀ ਚੜ੍ਹਾਓ ਅਤੇ ਮੇਰਾ ਦਾਸ ਅੱਯੂਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ। ਮੈਂ ਤਾਂ ਉਸੇ ਦੀ ਪ੍ਰਾਰਥਨਾ ਕਬੂਲ ਕਰਾਂਗਾ, ਤਾਂ ਜੋ ਮੈਂ ਤੁਹਾਡੇ ਨਾਲ ਤੁਹਾਡੀ ਮੂਰਖਤਾਈ ਦੇ ਅਨੁਸਾਰ ਵਰਤਾਓ ਨਾ ਕਰਾਂ, ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ, ਜਿਵੇਂ ਮੇਰਾ ਦਾਸ ਅੱਯੂਬ ਬੋਲਿਆ।”

ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ।

ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੂ ਮੇਰੀ ਪ੍ਰਾਰਥਨਾ ਨਾ ਸੁਣਦਾ।

ਤਾਂ ਓਸ ਆਖਿਆ ਕਿ ਮੈਂ ਉਨ੍ਹਾਂ ਦਾ ਨਾਸ ਕਰ ਸੁੱਟਦਾ, ਜੇ ਮੂਸਾ ਮੇਰਾ ਚੁਣਿਆ ਹੋਇਆ ਤੇੜ ਵਿੱਚ ਮੇਰੇ ਅੱਗੇ ਖੜ੍ਹਾ ਨਾ ਹੁੰਦਾ, ਕਿ ਮੇਰੇ ਕ੍ਰੋਧ ਨੂੰ ਨਾਸ ਕਰਨ ਤੋਂ ਮੋੜੇ।

ਉਹ ਆਪਣਾ ਭੈਅ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।

ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾਂ ਸੁਣਦਾ ਹੈ।

ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਠਹਿਰਦੀ ਹੈ।

ਜਦ ਤੂੰ ਪੁਕਾਰੇਂਗਾ ਤਦ ਯਹੋਵਾਹ ਉੱਤਰ ਦੇਵੇਗਾ, ਜਦ ਤੂੰ ਦੁਹਾਈ ਦੇਵੇਂਗਾ ਤਾਂ ਉਹ ਆਖੇਗਾ, ਮੈਂ ਇੱਥੇ ਹਾਂ। ਜੇ ਤੂੰ ਆਪਣੇ ਵਿੱਚੋਂ ਅਨ੍ਹੇਰ ਦਾ ਜੂਲਾ, ਉਂਗਲ ਚੁੱਕਣਾ ਅਤੇ ਦੁਰਬਚਨ ਬੋਲਣਾ ਦੂਰ ਕਰੇਂ,

ਭਾਵੇਂ ਉਹ ਵਰਤ ਰੱਖਣ, ਮੈਂ ਉਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਉਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਉਹਨਾਂ ਨੂੰ ਕਬੂਲ ਨਾ ਕਰਾਂਗਾ। ਮੈਂ ਉਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ!।

ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ-ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ।

ਤਦ ਜਿਵੇਂ ਉਹ ਨੇ ਪੁਕਾਰਿਆ ਅਤੇ ਉਹਨਾਂ ਨੇ ਨਾ ਸੁਣਿਆ, ਉਸੇ ਤਰ੍ਹਾਂ ਹੀ ਉਹ ਪੁਕਾਰਨਗੇ ਅਤੇ ਮੈਂ ਨਾ ਸੁਣਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।

‹ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।›

‹“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।”›

ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ।