TSK

TSK · ਯੂਨਾ 2:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਾਂ ਜਾਜਕਾਂ ਅਤੇ ਲੇਵੀਆਂ ਨੇ ਉੱਠ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਵਾਜ਼ ਸੁਣੀ ਗਈ ਅਤੇ ਉਨ੍ਹਾਂ ਦੀ ਪ੍ਰਾਰਥਨਾ ਉਸ ਦੇ ਪਵਿੱਤਰ ਧਾਮ ਅਰਥਾਤ ਅਕਾਸ਼ ਤੱਕ ਪਹੁੰਚੀ।

ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ।

ਮੈਂ ਪਾਣੀ ਵਾਂਗੂੰ ਡੋਲ੍ਹਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪਿਘਲ ਗਿਆ ਹੈ।

ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਣ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ।

ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਅੰਦਰ ਹੀ ਅੰਦਰ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ! ਮੈਂ ਤਾਂ ਫੇਰ ਉਸ ਦਾ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁੱਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈਂ।

ਤਾਂ ਮੈਂ ਆਖਿਆ, ਇਹ ਮੇਰੀ ਕਮਜ਼ੋਰੀ ਹੈ, ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ!

ਮੈਂ ਪੁਰਾਣਿਆਂ ਸਮਿਆਂ ਨੂੰ ਯਾਦ ਕਰਦਾ ਹਾਂ, ਮੈਂ ਤੇਰੀਆਂ ਸਾਰੀਆਂ ਕਰਨੀਆਂ ਦਾ ਵਿਚਾਰ ਕਰਦਾ ਹਾਂ, ਮੈਂ ਤੇਰੇ ਹੱਥਾਂ ਦੇ ਕੰਮ ਦਾ ਧਿਆਨ ਕਰਦਾ ਹਾਂ।

¶ ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ।

ਤਦ ਮੈਂ ਕਿਹਾ, “ਮੈਂ ਤੇਰੀਆਂ ਅੱਖਾਂ ਤੋਂ ਦੂਰ ਸੁੱਟਿਆ ਗਿਆ ਹਾਂ, ਤਾਂ ਵੀ ਮੈਂ ਫੇਰ ਤੇਰੇ ਪਵਿੱਤਰ ਭਵਨ ਵੱਲ ਤੱਕਾਂਗਾ।

¶ ਪਰ ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਸਾਰੀ ਧਰਤੀ ਉਸ ਦੇ ਅੱਗੇ ਚੁੱਪ-ਚਾਪ ਰਹੇ।

ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ।