TSK

TSK · ਯੂਨਾ 2:8

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਉਸ ਦੀਆਂ ਬਿਧੀਆਂ ਅਤੇ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ ਅਤੇ ਉਸ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸੰਭਾਲੀਆਂ ਸਨ, ਓਹ ਨੇ ਰੱਦਿਆ ਅਤੇ ਨਿਕੰਮੀਆਂ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਤੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ, ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਵਾਂਗੂੰ ਕੰਮ ਨਾ ਕਰਨ।

ਮੈਨੂੰ ਚਿੱਕੜ ਵਿੱਚੋਂ ਕੱਢ ਲੈ ਕਿ ਮੈਂ ਖੁੱਭ ਨਾ ਜਾਂਵਾਂ, ਮੈਂ ਆਪਣੇ ਵੈਰੀਆਂ ਤੋਂ ਅਤੇ ਡੂੰਘੇ ਪਾਣੀਆਂ ਤੋਂ ਛੁਡਾਇਆ ਜਾਂਵਾਂ!

ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ, - ਉਹਨਾਂ ਨੇ ਮੈਨੂੰ ਤਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਹਨਾਂ ਵਿੱਚ ਪਾਣੀ ਨਹੀਂ ਠਹਿਰਦਾ।

ਹਰੇਕ ਆਦਮੀ ਬੇਦਰਦ ਅਤੇ ਗਿਆਨਹੀਣ ਹੋ ਗਿਆ ਹੈ, ਹਰੇਕ ਸਰਾਫ਼ ਆਪਣੀ ਮੂਰਤ ਦੇ ਕਾਰਨ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ।

¶ ਹੇ ਸਾਰੀਓ ਕੌਮੋ, ਸੁਣੋ, ਧਿਆਨ ਲਾਓ, ਹੇ ਧਰਤੀ ਅਤੇ ਉਸ ਦੀ ਭਰਪੂਰੀ! ਪ੍ਰਭੂ ਯਹੋਵਾਹ ਤੁਹਾਡੇ ਵਿਰੁੱਧ ਗਵਾਹ ਹੋਵੇ, ਹਾਂ, ਪ੍ਰਭੂ ਆਪਣੀ ਪਵਿੱਤਰ ਹੈਕਲ ਤੋਂ।