ਤਦ ਮੂਸਾ ਨੇ ਹਾਰੂਨ ਨੂੰ ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ, ਜਿਨ੍ਹਾਂ ਲਈ ਉਸ ਨੂੰ ਭੇਜਿਆ ਸੀ ਅਤੇ ਉਹ ਸਾਰੇ ਨਿਸ਼ਾਨ ਜਿਨ੍ਹਾਂ ਦਾ ਉਸ ਨੂੰ ਹੁਕਮ ਦਿੱਤਾ ਸੀ।
TSK
TSK · ਯੂਨਾ 3:2
Treasury of Scripture Knowledge references in ਪੰਜਾਬੀ IRV.
ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਟੀ ਉਮਰ ਦਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ।
ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਮੁੜੇ ਤਾਂ ਮੈਂ ਤੈਨੂੰ ਮੋੜ ਲਿਆਵਾਂਗਾ, ਭਈ ਤੂੰ ਮੇਰੇ ਸਨਮੁਖ ਖਲੋ ਸਕੇਂ। ਜੇ ਤੂੰ ਮਹਿੰਗ ਮੁੱਲੇ ਨੂੰ ਨਖਿੱਧ ਨਾਲੋਂ ਅੱਡ ਕਰੇਂ, ਤਾਂ ਤੂੰ ਮੇਰੇ ਮੁੱਖ ਵਰਗਾ ਹੋਵੇਂਗਾ। ਉਹ ਤੇਰੀ ਵੱਲ ਮੁੜਨਗੇ, ਪਰ ਤੂੰ ਉਹਨਾਂ ਵੱਲ ਨਾ ਮੁੜੇਗਾ।
ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖ਼ਾ ਬਣਾਇਆ ਹੈ, ਇਸ ਲਈ ਤੂੰ ਮੇਰੇ ਮੂੰਹ ਦਾ ਬਚਨ ਸੁਣ ਅਤੇ ਮੇਰੇ ਵੱਲੋਂ ਉਹਨਾਂ ਨੂੰ ਚੇਤਾਵਨੀ ਦੇ।
ਤਦ ਯੂਨਾਹ ਯਹੋਵਾਹ ਦੇ ਬਚਨ ਅਨੁਸਾਰ ਉੱਠ ਕੇ ਨੀਨਵਾਹ ਦੇ ਲੋਕਾਂ ਕੋਲ ਗਿਆ। ਨੀਨਵਾਹ ਇੱਕ ਬਹੁਤ ਹੀ ਵੱਡਾ ਸ਼ਹਿਰ ਸੀ, ਜਿਸ ਵਿੱਚ ਘੁੰਮਣ ਲਈ ਤਿੰਨ ਦਿਨਾਂ ਦਾ ਸਫ਼ਰ, ਤਕਰੀਬਨ ਸੋਲਾਂ ਕਿਲੋਮੀਟਰ ਦਾ ਸਫ਼ਰ ਕਰਨਾ ਪੈਂਦਾ ਸੀ।
ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ।