TSK

TSK · ਯੂਨਾ 4:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜੇਕਰ ਤੂੰ ਮੇਰੇ ਨਾਲ ਅਜਿਹਾ ਹੀ ਕਰਨਾ ਹੈ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ, ਤਾਂ ਮੈਨੂੰ ਮਾਰ ਸੁੱਟ ਕਿ ਮੈਂ ਆਪਣੀ ਦੁਰਦਸ਼ਾ ਨਾ ਵੇਖਾਂ!

ਪਰ ਆਪ ਇੱਕ ਦਿਨ ਦੇ ਰਾਹ ਤੱਕ ਉਜਾੜ ਵਿੱਚ ਅੱਗੇ ਚਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨ੍ਹਾਂ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਨੇਕ ਨਹੀਂ ਹਾਂ।

“ਕਾਸ਼ ਕਿ ਮੇਰੀਆਂ ਮੰਗਾਂ ਪੂਰੀਆਂ ਹੁੰਦੀਆਂ ਅਤੇ ਜਿਸ ਦੀ ਮੈਂ ਆਸ ਕਰਦਾ ਹਾਂ, ਪਰਮੇਸ਼ੁਰ ਉਹ ਹੀ ਮੈਨੂੰ ਦਿੰਦਾ!

ਮੈਂ ਤੁੱਛ ਹਾਂ, ਮੈਂ ਸਦਾ ਤੱਕ ਜੀਉਂਦਾ ਨਾ ਰਹਾਂਗਾ, ਮੈਨੂੰ ਛੱਡ ਦੇ ਕਿਉਂ ਜੋ ਮੇਰੇ ਦਿਨ ਸਾਹ ਦੀ ਤਰ੍ਹਾਂ ਹੀ ਹਨ!

ਤੂੰ ਆਪਣੇ ਮਨ ਵਿੱਚ ਛੇਤੀ ਨਾਲ ਕ੍ਰੋਧ ਨਾ ਕਰ, ਕਿਉਂ ਜੋ ਕ੍ਰੋਧ ਮੂਰਖਾਂ ਦੇ ਦਿਲ ਵਿੱਚ ਰਹਿੰਦਾ ਹੈ।

ਜਦ ਸੂਰਜ ਚੜ੍ਹਿਆ ਤਾਂ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਪੂਰਬੀ ਲੂ ਵਗਾਈ ਅਤੇ ਜਦ ਸੂਰਜ ਦੀ ਧੁੱਪ ਯੂਨਾਹ ਦੇ ਸਿਰ ਉੱਤੇ ਲੱਗੀ ਤਾਂ ਉਹ ਬੇਹੋਸ਼ ਹੋਣ ਲੱਗਾ ਅਤੇ ਇਹ ਕਹਿ ਕੇ ਆਪਣੇ ਲਈ ਮੌਤ ਮੰਗਣ ਲੱਗਾ ਕਿ “ਮੇਰੇ ਲਈ ਮਰਨਾ, ਮੇਰੇ ਜੀਉਣ ਨਾਲੋਂ ਚੰਗਾ ਹੈ!”