TSK

TSK · ਯਹੋਸ਼ੁ 12:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮਨੱਸ਼ਹ ਲਈ ਯਿੱਸਾਕਾਰ ਵਿੱਚ ਆਸ਼ੇਰ ਵਿੱਚ ਇਹ ਸੀ, ਬੈਤ ਸ਼ਾਨ ਉਸ ਦੀਆਂ ਬਸਤੀਆਂ ਯਿਬਲਾਮ ਉਸ ਦੀਆਂ ਬਸਤੀਆਂ, ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਏਨ-ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਤਆਨਾਕ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਮਗਿੱਦੋ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ ਅਰਥਾਤ ਤਿੰਨੇ ਉਚਿਆਈਆਂ।

ਰਾਜੇ ਆ ਕੇ ਲੜੇ, ਤਦ ਕਨਾਨ ਦੇ ਰਾਜੇ ਤਆਨਾਕ ਵਿੱਚ ਮਗਿੱਦੋ ਦੇ ਸੋਤਿਆਂ ਕੋਲ ਲੜੇ, ਪਰ ਉਨ੍ਹਾਂ ਨੇ ਚਾਂਦੀ ਦੀ ਲੁੱਟ ਨਾ ਲੁੱਟੀ।

ਉਸੇ ਦੇ ਦਿਨੀਂ ਮਿਸਰ ਦਾ ਰਾਜਾ ਫ਼ਿਰਊਨ ਨਕੋਹ ਅੱਸ਼ੂਰ ਦੇ ਰਾਜਾ ਉੱਤੇ ਹਮਲਾ ਕਰਨ ਲਈ ਫ਼ਰਾਤ ਦੇ ਦਰਿਆ ਨੂੰ ਗਿਆ ਅਤੇ ਯੋਸ਼ੀਯਾਹ ਰਾਜਾ ਉਸ ਦਾ ਸਾਹਮਣਾ ਕਰਨ ਲਈ ਬਾਹਰ ਗਿਆ ਅਤੇ ਵੇਖਦੇ ਸਾਰ ਹੀ ਫ਼ਿਰਊਨ ਨੇ ਉਹ ਨੂੰ ਮਗਿੱਦੋ ਕੋਲ ਮਾਰ ਛੱਡਿਆ।