TSK

TSK · ਯਹੋਸ਼ੁ 24:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਫਿਰ ਸਾਰੀ ਪਰਜਾ ਨੇ ਰਲ ਕੇ ਉੱਤਰ ਦਿੱਤਾ, ਸਭ ਕੁਝ ਜੋ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਦੇ ਅੱਗੇ ਰੱਖੀਆਂ।

ਸੋ ਮੂਸਾ ਆਇਆ ਅਤੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਸਾਰੇ ਨਿਆਂ ਲੋਕਾਂ ਨੂੰ ਦੱਸੇ ਤਾਂ ਸਾਰੇ ਲੋਕਾਂ ਨੇ ਇੱਕ ਅਵਾਜ਼ ਨਾਲ ਬੋਲ ਕੇ ਉੱਤਰ ਦਿੱਤਾ, ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ।

ਤੂੰ ਨਜ਼ਦੀਕ ਜਾ ਅਤੇ ਜੋ ਕੁਝ ਯਹੋਵਾਹ ਸਾਡਾ ਪਰਮੇਸ਼ੁਰ ਆਖੇ ਸੁਣ ਅਤੇ ਫਿਰ ਜੋ ਕੁਝ ਯਹੋਵਾਹ ਸਾਡਾ ਪਰਮੇਸ਼ੁਰ ਤੈਨੂੰ ਆਖੇ ਉਹ ਸਾਨੂੰ ਦੱਸ ਅਤੇ ਅਸੀਂ ਸੁਣਾਂਗੇ ਅਤੇ ਮੰਨਾਂਗੇ।

ਕੋਈ ਆਖੇਗਾ, “ਮੈਂ ਯਹੋਵਾਹ ਦਾ ਹਾਂ,” ਕੋਈ ਆਪਣੇ ਆਪ ਨੂੰ ਯਾਕੂਬ ਦੇ ਨਾਮ ਤੋਂ ਸਦਾਵੇਗਾ, ਕੋਈ ਆਪਣੇ ਹੱਥ ਉੱਤੇ ਲਿਖੇਗਾ, “ਯਹੋਵਾਹ ਦਾ,” ਅਤੇ ਆਪ ਨੂੰ ਇਸਰਾਏਲ ਦੇ ਨਾਮ ਦੀ ਪਦਵੀ ਦੇਵੇਗਾ।