TSK

TSK · ਯਹੋਸ਼ੁ 7:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ।

ਯਾਕੂਬ ਦੇ ਪੁੱਤਰਾਂ ਨੂੰ ਨਾਸ ਕਰਨ ਤੋਂ ਬਾਅਦ ਵੀ ਉਸ ਨਗਰ ਨੂੰ ਲੁੱਟ ਲਿਆ, ਕਿਉਂ ਜੋ ਉੱਥੇ ਹੀ ਉਨ੍ਹਾਂ ਦੀ ਭੈਣ ਨੂੰ ਭਰਿਸ਼ਟ ਕੀਤਾ ਗਿਆ ਸੀ।

ਤੁਸੀਂ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਸੁੱਟਿਓ ਅਤੇ ਤੁਸੀਂ ਉਸ ਚਾਂਦੀ ਅਤੇ ਸੋਨੇ ਦਾ ਲੋਭ ਨਾ ਕਰਿਓ ਜਿਹੜਾ ਉਹਨਾਂ ਦੇ ਉੱਤੇ ਹੈ, ਅਤੇ ਨਾ ਹੀ ਉਸ ਨੂੰ ਆਪਣੇ ਲਈ ਲਿਓ, ਕਿਤੇ ਤੁਸੀਂ ਉਹਨਾਂ ਦੇ ਫੰਦੇ ਵਿੱਚ ਫਸ ਜਾਓ, ਕਿਉਂ ਜੋ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਇੱਕ ਘਿਣਾਉਣੀ ਚੀਜ਼ ਹੈ।

ਦਾਊਦ ਨੇ ਯੋਆਬ ਨੂੰ ਸੁਨੇਹਾ ਭੇਜਿਆ ਕਿ ਹਿੱਤੀ ਊਰਿੱਯਾਹ ਨੂੰ ਮੇਰੇ ਕੋਲ ਭੇਜ ਸੋ ਯੋਆਬ ਨੇ ਊਰਿੱਯਾਹ ਨੂੰ ਦਾਊਦ ਕੋਲ ਭੇਜਿਆ।

ਤਾਂ ਪਰਮੇਸ਼ੁਰ ਦੇ ਜਨ ਅਲੀਸ਼ਾ ਦੇ ਚੇਲੇ ਗੇਹਾਜੀ ਨੇ ਆਖਿਆ, “ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਨਾ ਲੈ ਕੇ ਉਹ ਨੂੰ ਜਾਣ ਦਿੱਤਾ। ਜੀਉਂਦੇ ਯਹੋਵਾਹ ਦੀ ਸਹੁੰ ਮੈਂ ਸੱਚ-ਮੁੱਚ ਉਹ ਦੇ ਪਿੱਛੇ ਭੱਜਾਂਗਾ ਤੇ ਉਹ ਦੇ ਕੋਲੋਂ ਕੁਝ ਲੈ ਲਵਾਂਗਾ।”

“ਮੈਂ ਆਪਣੀਆਂ ਅੱਖਾਂ ਨਾਲ ਨੇਮ ਕੀਤਾ ਹੈ, ਤਦ ਮੈਂ ਕੁਆਰੀ ਉੱਤੇ ਕਿਸ ਤਰ੍ਹਾਂ ਅੱਖ ਮਟਕਾਵਾਂ?

ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਲੈਂਦਾ ਹੈ।

ਜਦੋਂ ਸ਼ਰਾਬ ਲਾਲ ਹੋਵੇ, ਜਦ ਉਹ ਪਿਆਲੇ ਵਿੱਚ ਚਮਕੇ, ਅਤੇ ਉਹ ਸਹਿਜ ਨਾਲ ਹੇਠਾਂ ਉਤਰੇ, ਤਾਂ ਤੂੰ ਉਹ ਦੀ ਵੱਲ ਨਾ ਤੱਕ।

ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ,

¶ ਹਾਏ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ।

‹ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ।›

ਉਸ ਨੇ ਉਨ੍ਹਾਂ ਨੂੰ ਆਖਿਆ ‹ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।›

ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ।

¶ ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।

ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।

ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ।