¶ ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਬਆਲ ਦੇਵਤਿਆਂ ਦੀ ਪੂਜਾ ਕਰਨ ਲੱਗੇ।
TSK
TSK · ਨਿਆਂਈ 2:13
Treasury of Scripture Knowledge references in ਪੰਜਾਬੀ IRV.
¶ ਤਦ ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਉਹ ਬਆਲਾਂ ਅਤੇ ਅਸ਼ਤਾਰੋਥਾਂ ਅਤੇ ਅਰਾਮ, ਸੀਦੋਨ, ਮੋਆਬ, ਅੰਮੋਨੀਆਂ, ਅਤੇ ਫ਼ਲਿਸਤੀਆਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ, ਅਤੇ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਉਸਤਤ ਨਾ ਕੀਤੀ।
ਫੇਰ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦੇ ਕੇ ਆਖਿਆ, ਅਸੀਂ ਪਾਪ ਕੀਤਾ ਕਿਉਂ ਜੋ ਅਸੀਂ ਯਹੋਵਾਹ ਨੂੰ ਛੱਡਿਆ ਅਤੇ ਬਆਲੀਮ ਤੇ ਅਸ਼ਤਾਰੋਥ ਦੀ ਪੂਜਾ ਕੀਤੀ। ਪਰ ਜੇ ਹੁਣ ਤੂੰ ਸਾਨੂੰ ਸਾਡੇ ਵੈਰੀਆਂ ਦੇ ਹੱਥੋਂ ਛੁਡਾਵੇਂ ਤਾਂ ਅਸੀਂ ਤੇਰੀ ਹੀ ਉਪਾਸਨਾ ਕਰਾਂਗੇ।
ਸੁਲੇਮਾਨ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮਿਲਕੋਮ ਦੇ ਪਿੱਛੇ ਚੱਲਿਆ।
ਪਾਤਸ਼ਾਹਾਂ ਨੇ ਉਹਨਾਂ ਉੱਚਿਆਂ ਥਾਵਾਂ ਨੂੰ ਭਰਿਸ਼ਟ ਕੀਤਾ ਜੋ ਯਰੂਸ਼ਲਮ ਦੇ ਸਾਹਮਣੇ ਗੰਦੇ ਪਰਬਤ ਦੇ ਸੱਜੇ ਪਾਸੇ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਅਤੇ ਮੋਆਬੀਆਂ ਦੇ ਘਿਣਾਉਣੇ ਦੇਵ ਕਮੋਸ਼ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵ ਮਿਲਕੋਮ ਦੇ ਲਈ ਬਣਾਇਆ ਸੀ।
ਇਸ ਤੋਂ ਬਿਨ੍ਹਾਂ ਉਸ ਨੇ ਹਿੰਨੋਮ ਦੇ ਪੁੱਤਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਿਵਾਜ਼ਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਜਲਾਇਆ
ਅਤੇ ਉਹਨਾਂ ਦੇ ਬੁੱਤਾਂ ਦੀ ਪੂਜਾ ਕੀਤੀ, ਜਿਹੜੇ ਉਨ੍ਹਾਂ ਲਈ ਇੱਕ ਫਾਹੀ ਬਣ ਗਏ।
ਤਦ ਤੂੰ ਉਹਨਾਂ ਨੂੰ ਆਖੀਂ ਕਿ ਤੁਹਾਡੇ ਪੁਰਖਿਆਂ ਨੇ ਮੈਨੂੰ ਤਿਆਗ ਦਿੱਤਾ, ਯਹੋਵਾਹ ਦਾ ਵਾਕ ਹੈ। ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲੇ, ਉਹਨਾਂ ਦੀ ਪੂਜਾ ਕੀਤੀ ਅਤੇ ਉਹਨਾਂ ਨੂੰ ਮੱਥਾ ਟੇਕਿਆ, ਮੈਨੂੰ ਤਿਆਗ ਦਿੱਤਾ ਅਤੇ ਮੇਰੀ ਬਿਵਸਥਾ ਦੀ ਪਾਲਣਾ ਨਾ ਕੀਤਾ
ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਵੇ ਚੜ੍ਹਾਂਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਵੇ ਚੜ੍ਹਾਂਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ!