¶ ਇਸਰਾਏਲ ਨੇ ਯਹੋਸ਼ੁਆ ਦੇ ਸਾਰੇ ਦਿਨਾਂ ਵਿੱਚ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਉਹਨਾਂ ਬਜ਼ੁਰਗਾਂ ਦੇ ਸਾਰੇ ਦਿਨਾਂ ਵਿੱਚ ਵੀ ਜਿਹੜੇ ਯਹੋਸ਼ੁਆ ਦੇ ਪਿੱਛੋਂ ਜਿਉਂਦੇ ਰਹੇ ਅਤੇ ਯਹੋਵਾਹ ਦਾ ਸਾਰਾ ਕੰਮ ਜਾਣਦੇ ਸਨ ਜਿਹੜਾ ਉਸ ਨੇ ਇਸਰਾਏਲ ਲਈ ਕੀਤਾ।
TSK
TSK · ਨਿਆਂਈ 2:19
Treasury of Scripture Knowledge references in ਪੰਜਾਬੀ IRV.
ਤਦ ਚਾਲ੍ਹੀ ਸਾਲਾਂ ਤੱਕ ਉਸ ਦੇਸ਼ ਵਿੱਚ ਸ਼ਾਂਤੀ ਰਹੀ, ਫਿਰ ਕਨਜ਼ ਦਾ ਪੁੱਤਰ ਆਥਨੀਏਲ ਮਰ ਗਿਆ।
ਅਤੇ ਅਜਿਹਾ ਹੋਇਆ ਕਿ ਗਿਦਾਊਨ ਦੀ ਮੌਤ ਹੁੰਦਿਆਂ ਹੀ ਇਸਰਾਏਲੀ ਮੁੜ ਗਏ ਅਤੇ ਬਆਲਾਂ ਦੇ ਪਿੱਛੇ ਲੱਗ ਕੇ ਵਿਭਚਾਰੀ ਹੋਏ ਅਤੇ ਬਆਲ ਬਰੀਤ ਨੂੰ ਆਪਣਾ ਦੇਵਤਾ ਬਣਾ ਲਿਆ।
ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ। ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ।
ਪਰ ਜਦ ਉਨ੍ਹਾਂ ਨੂੰ ਅਰਾਮ ਮਿਲਿਆ, ਤਦ ਉਨ੍ਹਾਂ ਨੇ ਫਿਰ ਤੇਰੇ ਅੱਗੇ ਬੁਰਿਆਈ ਕੀਤੀ, ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ, ਜੋ ਉਨ੍ਹਾਂ ਦੇ ਉੱਤੇ ਰਾਜ ਕਰਦੇ ਸਨ ਪਰ ਜਦ ਵੀ ਉਹ ਮੁੜ ਕੇ ਤੇਰੀ ਦੁਹਾਈ ਦਿੰਦੇ ਸਨ, ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣਦਾ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਬਹੁਤ ਵਾਰ ਉਨ੍ਹਾਂ ਨੂੰ ਛੁਡਾਇਆ,
ਉਸ ਵੇਲੇ ਉਹ ਯਰੂਸ਼ਲਮ ਨੂੰ “ਯਹੋਵਾਹ ਦਾ ਸਿੰਘਾਸਣ” ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ। ਉਹ ਫਿਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ
ਉਹ ਉਹਨਾਂ ਨੂੰ ਜਿਹੜੇ ਮੇਰੀ ਨਿਰਾਦਰੀ ਕਰਦੇ ਕਹਿੰਦੇ ਰਹਿੰਦੇ ਹਨ ਭਈ ਯਹੋਵਾਹ ਬੋਲਿਆ ਕਿ ਤੁਹਾਡੇ ਲਈ ਸ਼ਾਂਤੀ ਹੋਵੇਗੀ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਆਪਣੇ ਦਿਲ ਦੇ ਆਕੀਪੁਣੇ ਵਿੱਚ ਚੱਲਦੇ ਹਨ ਉਹ ਆਖਦੇ ਹਨ, ਤੁਹਾਡੇ ਉੱਤੇ ਬੁਰਿਆਈ ਨਾ ਆਵੇਗੀ।