TSK

TSK · ਨਿਆਂਈ 21:1

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸੁਚੇਤ ਰਹਿ ਮਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਜਿੱਥੇ ਤੂੰ ਜਾਂਦਾ ਹੈ ਅਜਿਹਾ ਨਾ ਹੋਵੇ ਜੋ ਉਹ ਤੇਰੇ ਵਿਚਕਾਰ ਇੱਕ ਫਾਹੀ ਹੋਵੇ।

ਅਤੇ ਯਿਫ਼ਤਾਹ ਨੇ ਇਹ ਕਹਿ ਕੇ ਯਹੋਵਾਹ ਦੀ ਸੁੱਖਣਾ ਸੁੱਖੀ, “ਜੇਕਰ ਤੂੰ ਸੱਚ-ਮੁੱਚ ਅੰਮੋਨੀਆਂ ਨੂੰ ਮੇਰੇ ਹੱਥ ਵਿੱਚ ਕਰ ਦੇਵੇਂ,

¶ ਤਦ ਸਾਰੇ ਲੋਕ ਇੱਕ ਮਨੁੱਖ ਵਾਂਗੂੰ ਉੱਠੇ ਅਤੇ ਕਹਿਣ ਲੱਗੇ, “ਨਾ ਤਾਂ ਸਾਡੇ ਵਿੱਚੋਂ ਕੋਈ ਆਪਣੇ ਤੰਬੂ ਵੱਲ ਜਾਵੇਗਾ ਅਤੇ ਨਾ ਹੀ ਕੋਈ ਆਪਣੇ ਘਰ ਵੱਲ ਮੁੜੇਗਾ।

ਅਤੇ ਇਸਰਾਏਲੀ ਕਹਿਣ ਲੱਗੇ, “ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਕੌਣ ਹੈ ਜੋ ਯਹੋਵਾਹ ਦੇ ਸਨਮੁਖ ਸਭਾ ਦੇ ਨਾਲ ਨਹੀਂ ਆਇਆ ਸੀ?” ਕਿਉਂ ਜੋ ਉਨ੍ਹਾਂ ਨੇ ਪੱਕੀ ਸਹੁੰ ਖਾਧੀ ਸੀ ਕਿ ਜੋ ਕੋਈ ਯਹੋਵਾਹ ਦੇ ਸਨਮੁਖ ਮਿਸਪਾਹ ਵਿੱਚ ਨਹੀਂ ਆਵੇਗਾ ਉਹ ਯਕੀਨੀ ਤੌਰ ਤੇ ਮਾਰਿਆ ਜਾਵੇਗਾ।

ਫਿਰ ਵੀ ਅਸੀਂ ਤਾਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਨਾਲ ਨਹੀਂ ਕਰ ਸਕਦੇ, ਕਿਉਂ ਜੋ ਇਸਰਾਏਲੀਆਂ ਨੇ ਸਹੁੰ ਖਾਧੀ ਹੈ ਕਿ ਜਿਹੜਾ ਕਿਸੇ ਬਿਨਯਾਮੀਨੀ ਨਾਲ ਆਪਣੀ ਧੀ ਦਾ ਵਿਆਹ ਕਰੇ, ਉਹ ਸਰਾਪੀ ਹੋਵੇ।”

¶ ਇਸਰਾਏਲੀ ਮਨੁੱਖ ਉਸ ਦਿਨ ਬਹੁਤ ਔਖੇ ਸਨ ਕਿਉਂ ਜੋ ਸ਼ਾਊਲ ਨੇ ਲੋਕਾਂ ਨੂੰ ਸਹੁੰ ਚੁਕਾ ਕੇ ਇਉਂ ਆਖਿਆ ਸੀ ਕਿ ਜਿਹੜਾ ਅੱਜ ਸ਼ਾਮਾਂ ਤੱਕ ਭੋਜਨ ਚੱਖੇ, ਉਹ ਦੇ ਉੱਤੇ ਸਰਾਪ ਹੋਵੇ ਇਸ ਕਾਰਨ ਜੋ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂ ਸੋ ਉਹਨਾਂ ਲੋਕਾਂ ਵਿੱਚੋਂ ਕਿਸੇ ਨੇ ਭੋਜਨ ਨਾ ਚੱਖਿਆ ਸੀ।

ਗੱਲਾਂ ਕਰਨ ਵਿੱਚ ਜਲਦਬਾਜ਼ੀ ਨਾ ਕਰ ਅਤੇ ਤੇਰਾ ਮਨ ਪਰਮੇਸ਼ੁਰ ਦੇ ਸਾਹਮਣੇ ਛੇਤੀ ਨਾਲ ਕੁਝ ਨਾ ਆਖੇ, ਕਿਉਂ ਜੋ ਪਰਮੇਸ਼ੁਰ ਸਵਰਗ ਵਿੱਚ ਹੈ ਅਤੇ ਤੂੰ ਧਰਤੀ ਉੱਤੇ ਹੈਂ, ਇਸ ਲਈ ਤੇਰੀਆਂ ਗੱਲਾਂ ਥੋੜ੍ਹੀਆਂ ਹੀ ਹੋਣ।

ਅਤੇ ਉਹ ਦੇ ਅੱਗੇ ਸਹੁੰ ਖਾਧੀ ਕਿ ਜੋ ਕੁਝ ਤੂੰ ਮੇਰੇ ਕੋਲੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੱਕ ਵੀ ਤੈਨੂੰ ਦਿਆਂਗਾ।

ਮੈਂ ਉਹਨਾਂ ਦੀ ਗਵਾਹੀ ਵੀ ਭਰਦਾ ਹਾਂ ਕਿ ਉਹਨਾਂ ਨੂੰ ਪਰਮੇਸ਼ੁਰ ਲਈ ਅਣਖ ਤਾਂ ਹੈ, ਪਰ ਸਮਝ ਨਾਲ ਨਹੀਂ।