TSK

TSK · ਵਿਰਲਾਪ 3:39

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕਾਇਨ ਨੇ ਯਹੋਵਾਹ ਨੂੰ ਆਖਿਆ, ਮੇਰੀ ਸਜ਼ਾ ਸਹਿਣ ਤੋਂ ਬਾਹਰ ਹੈ।

ਉਹ ਦੇਸ਼ ਵੀ ਉਨ੍ਹਾਂ ਕੋਲੋਂ ਛੱਡਿਆ ਜਾ ਕੇ ਵਿਰਾਨ ਰਹੇਗਾ ਅਤੇ ਉਨ੍ਹਾਂ ਤੋਂ ਵਿਰਾਨ ਹੋ ਕੇ ਵੀ ਆਪਣੇ ਸਬਤਾਂ ਦਾ ਅਨੰਦ ਮਾਣੇਗਾ, ਅਤੇ ਉਹ ਆਪਣੀਆਂ ਬਦੀਆਂ ਦੀ ਸਜ਼ਾ ਮੰਨ ਲੈਣਗੇ, ਕਿਉਂ ਜੋ ਉਨ੍ਹਾਂ ਨੇ ਮੇਰੇ ਨਿਯਮਾਂ ਨੂੰ ਤਿਆਗ ਦਿੱਤਾ ਅਤੇ ਮੇਰੀਆਂ ਬਿਧੀਆਂ ਉਨ੍ਹਾਂ ਦੇ ਜੀਆਂ ਨੂੰ ਮਾੜੀਆਂ ਲੱਗੀਆਂ।

¶ ਦੂਸਰੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਇਹ ਆਖ ਕੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਤੁਸੀਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!

¶ ਯਹੋਸ਼ੁਆ ਨੇ ਆਪਣੇ ਕੱਪੜੇ ਪਾੜੇ ਅਤੇ ਯਹੋਵਾਹ ਦੇ ਸੰਦੂਕ ਦੇ ਅੱਗੇ ਸ਼ਾਮਾਂ ਤੱਕ ਮੂੰਹ ਭਾਰ ਧਰਤੀ ਉੱਤੇ ਪਿਆ ਰਿਹਾ, ਉਹ ਅਤੇ ਇਸਰਾਏਲ ਦੇ ਬਜ਼ੁਰਗ ਵੀ ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਧੂੜ ਪਾ ਲਈ।

ਤਦ ਅਲੀਸ਼ਾ ਨੇ ਇਸਰਾਏਲ ਦੇ ਰਾਜਾ ਨੂੰ ਆਖਿਆ, “ਮੇਰਾ ਤੇਰੇ ਨਾਲ ਕੀ ਵਾਸਤਾ ਹੈ? ਤੂੰ ਆਪਣੇ ਪਿਉ ਦੇ ਨਬੀਆਂ ਅਤੇ ਆਪਣੀ ਮਾਂ ਦੇ ਨਬੀਆਂ ਕੋਲ ਜਾ।” ਪਰ ਇਸਰਾਏਲ ਦੇ ਰਾਜਾ ਨੇ ਉਹ ਨੂੰ ਆਖਿਆ, “ਨਹੀਂ, ਕਿਉਂ ਜੋ ਯਹੋਵਾਹ ਨੇ ਇਨ੍ਹਾਂ ਤਿੰਨਾਂ ਰਾਜਿਆਂ ਨੂੰ ਇਕੱਠਾ ਕੀਤਾ ਹੈ ਕਿ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ।”

ਜਦੋਂ ਉਹ ਉਨ੍ਹਾਂ ਨਾਲ ਗੱਲਾਂ ਹੀ ਕਰਦਾ ਸੀ ਕਿ ਵੇਖੋ, ਉਹ ਸੰਦੇਸ਼ਵਾਹਕ ਉਹ ਦੇ ਕੋਲ ਆ ਪਹੁੰਚਿਆ ਅਤੇ ਆਖਿਆ ਕਿ ਵੇਖੋ, ਇਹ ਮੁਸੀਬਤ ਯਹੋਵਾਹ ਦੀ ਵੱਲੋਂ ਹੈ। ਹੁਣ ਮੈਂ ਅੱਗੇ ਨੂੰ ਯਹੋਵਾਹ ਦੀ ਉਡੀਕ ਕਿਉਂ ਕਰਾਂ?

ਅਤੇ ਬੁੱਧ ਦੇ ਭੇਤ ਤੈਨੂੰ ਦੱਸੇ! ਉਹ ਤਾਂ ਸਮਝ ਵਿੱਚ ਬਹੁ-ਗੁਣਾ ਹੈ, ਤੂੰ ਜਾਣ ਲੈ ਕਿ ਪਰਮੇਸ਼ੁਰ ਤੇਰੇ ਦੋਸ਼ ਦੇ ਅਨੁਸਾਰ ਸਜ਼ਾ ਨਹੀਂ ਦਿੰਦਾ ਹੈ।

ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ, ਅਤੇ ਉਹ ਮਨ ਵਿੱਚ ਯਹੋਵਾਹ ਤੇ ਚਿੜਨ ਲੱਗਦਾ ਹੈ।

ਤੇਰੇ ਪੁੱਤਰ ਬੇਹੋਸ਼ ਹੋ ਗਏ, ਉਹ ਸਾਰੀਆਂ ਗਲੀਆਂ ਦੇ ਸਿਰਿਆਂ ਉੱਤੇ ਡਿੱਗੇ ਪਏ ਹਨ, ਜਿਵੇਂ ਹਿਰਨ ਜਾਲ਼ ਵਿੱਚ, ਉਹ ਯਹੋਵਾਹ ਦੇ ਗੁੱਸੇ ਨਾਲ, ਤੇਰੇ ਪਰਮੇਸ਼ੁਰ ਦੀ ਝਿੜਕ ਨਾਲ ਭਰੇ ਹੋਏ ਹਨ।

ਤੂੰ ਆਪਣੀ ਸੱਟ ਲਈ ਕਿਉਂ ਚਿੱਲਾਉਂਦੀ ਹੈਂ? ਤੇਰਾ ਦੁੱਖ ਅਸਾਧ ਹੈ, ਇਸ ਕਰਕੇ ਕਿ ਤੇਰੀ ਬਦੀ ਵੱਧ ਗਈ, ਅਤੇ ਤੇਰੇ ਪਾਪ ਬਹੁਤ ਹੋ ਗਏ, ਮੈਂ ਤੇਰੇ ਨਾਲ ਇਹ ਕੀਤਾ।

“ਤੂੰ ਮੈਨੂੰ ਡੂੰਘਿਆਈ ਵਿੱਚ, ਸਮੁੰਦਰ ਦੀ ਤਹਿ ਵਿੱਚ ਸੁੱਟ ਦਿੱਤਾ, ਅਤੇ ਹੜ੍ਹਾਂ ਨੇ ਮੈਨੂੰ ਘੇਰ ਲਿਆ, ਤੇਰੀਆਂ ਸਾਰੀਆਂ ਲਹਿਰਾਂ ਅਤੇ ਤਰੰਗਾਂ ਮੇਰੇ ਉੱਤੋਂ ਲੰਘ ਗਈਆਂ।”

ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਇਸ ਲਈ ਮੈਂ ਉਹ ਦਾ ਕ੍ਰੋਧ ਸਹਿ ਲਵਾਂਗਾ, ਜਦ ਤੱਕ ਕਿ ਉਹ ਮੇਰਾ ਮੁਕੱਦਮਾ ਨਾ ਲੜੇ, ਅਤੇ ਮੇਰਾ ਇਨਸਾਫ਼ ਨਾ ਕਰੇ। ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ, ਮੈਂ ਉਹ ਦਾ ਧਰਮ ਵੇਖਾਂਗਾ।

ਅਤੇ ਮਨੁੱਖ ਵੱਡੀ ਤਪਸ਼ ਨਾਲ ਝੁਲਸ ਗਏ ਅਤੇ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਕੀਤੀ ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ ਅਤੇ ਤੋਬਾ ਨਾ ਕੀਤੀ ਜੋ ਉਹ ਦੀ ਵਡਿਆਈ ਕਰਨ।