TSK

TSK · ਵਿਰਲਾਪ 4:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਦੀਸ਼ਾਨ ਦੇ ਪੁੱਤਰ ਊਸ ਅਤੇ ਅਰਾਨ ਸਨ।

¶ ਊਜ਼ ਦੇ ਦੇਸ ਵਿੱਚ ਅੱਯੂਬ ਨਾਮ ਦਾ ਇੱਕ ਨਿਰਦੋਸ਼ ਤੇ ਖਰਾ ਮਨੁੱਖ ਸੀ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਦੂਰ ਰਹਿੰਦਾ ਸੀ।

ਹੇ ਯਹੋਵਾਹ, ਅਦੋਮ ਦੇ ਵੰਸ਼ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੱਕ ਢਾਹ ਦਿਓ!

¶ ਹੇ ਕੌਮੋ, ਸੁਣਨ ਲਈ ਨੇੜੇ ਆਓ, ਹੇ ਉੱਮਤੋ, ਕੰਨ ਲਾਓ! ਧਰਤੀ ਅਤੇ ਉਹ ਦੀ ਭਰਪੂਰੀ, ਜਗਤ ਅਤੇ ਸਭ ਜੋ ਉਸ ਵਿੱਚੋਂ ਨਿੱਕਲਦਾ ਹੈ, ਸੋ ਸੁਣੇ!

¶ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਤਾਂ ਮੈਨੂੰ ਐਉਂ ਆਖਿਆ ਕਿ ਮੇਰੇ ਹੱਥੋਂ ਗੁੱਸੇ ਦੀ ਮਧ ਦਾ ਇਹ ਕਟੋਰਾ ਲੈ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਮੈਂ ਤੁਹਾਨੂੰ ਘੱਲਦਾ ਹਾਂ ਪਿਲਾ ਦੇ

ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਵੇਖ, ਜਿਹਨਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਉਹਨਾਂ ਨੇ ਜ਼ਰੂਰ ਪੀਣਾ ਹੈ। ਕੀ ਤੂੰ ਉਹ ਹੈ ਜਿਹੜਾ ਸੱਚ-ਮੁੱਚ ਬੇਦੋਸ਼ਾ ਹੈਂ? ਤੂੰ ਬੇਦੋਸ਼ਾ ਨਾ ਰਹੇਂਗਾ, ਤੂੰ ਸੱਚ-ਮੁੱਚ ਪੀਵੇਂਗਾ

¶ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਮੋਆਬ ਅਤੇ ਸੇਈਰ ਆਖਦੇ ਹਨ, ਕਿ ਯਹੂਦਾਹ ਦਾ ਘਰਾਣਾ ਸਾਰੀਆਂ ਕੌਮਾਂ ਵਰਗਾ ਹੈ।

ਹੇ ਮਨੁੱਖ ਦੇ ਪੁੱਤਰ, ਇਸ ਲਈ ਕਿ ਸੂਰ ਸ਼ਹਿਰ ਨੇ ਯਰੂਸ਼ਲਮ ਉੱਤੇ “ਆਹਾ ਹਾ” ਆਖਿਆ, ਉਹ ਲੋਕਾਂ ਦਾ ਦਰਵਾਜ਼ਾ ਤੋੜ ਦਿੱਤਾ ਗਿਆ ਹੈ! ਹੁਣ ਉਹ ਮੇਰੇ ਵੱਲ ਮੁੜੇਗੀ। ਹੁਣ ਉਹ ਦੇ ਨਾਸ ਹੋਣ ਨਾਲ ਮੈਂ ਭਰਪੂਰ ਹੋਵਾਂਗਾ।

ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੇਰੇ ਕਹਿਰ ਅਤੇ ਤੇਰੀ ਅਣਖ ਦੇ ਅਨੁਸਾਰ ਜੋ ਤੂੰ ਆਪਣੀ ਘਿਰਣਾ ਕਰਕੇ ਉਹਨਾਂ ਦੇ ਵਿਰੁੱਧ ਕੀਤੀ, ਤੇਰੇ ਨਾਲ ਵਰਤਾਰਾ ਕਰਾਂਗਾ ਅਤੇ ਜਦੋਂ ਮੈਂ ਤੇਰੇ ਬਾਰੇ ਨਿਆਂ ਕਰਾਂਗਾ, ਤਾਂ ਉਹਨਾਂ ਦੇ ਵਿਚਕਾਰ ਮੈਂ ਜਾਣਿਆ ਜਾਂਵਾਂਗਾ।

¶ ਯਹੋਵਾਹ ਇਹ ਫ਼ਰਮਾਉਂਦਾ ਹੈ, “ਅਦੋਮ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ ਅਤੇ ਆਪਣੀ ਦਯਾ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਭੜਕਿਆ ਹੀ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ।

¶ ਤੇਰੇ ਜ਼ੁਲਮ ਦੇ ਕਾਰਨ ਜਿਹੜਾ ਤੂੰ ਆਪਣੇ ਭਰਾ ਯਾਕੂਬ ਨਾਲ ਕੀਤਾ, ਸ਼ਰਮਿੰਦਗੀ ਤੈਨੂੰ ਢੱਕ ਲਵੇਗੀ, ਤੂੰ ਸਦਾ ਲਈ ਨਾਸ ਹੋ ਜਾਵੇਂਗਾ।

ਹੇ ਸ਼ਾਫੀਰ ਦੀਏ ਵਾਸਣੇ, ਨੰਗੀ ਅਤੇ ਨਿਰਲੱਜ ਲੰਘ ਜਾ! ਸਅਨਾਨ ਦੀ ਵਾਸਣ ਨਹੀਂ ਨਿੱਕਲਦੀ, ਬੈਤ-ਏਸਲ ਦੇ ਰੋਣ-ਪਿੱਟਣ ਦੇ ਕਾਰਨ ਉਸ ਦੀ ਪਨਾਹ ਤੁਹਾਡੇ ਕੋਲੋਂ ਲੈ ਲਈ ਜਾਵੇਗੀ।

‹ਵੇਖੋ, ਮੈਂ ਚੋਰ ਵਾਂਗੂੰ ਆਉਂਦਾ ਹਾਂ। ਧੰਨ ਉਹ ਜਿਹੜਾ ਜਾਗਦਾ ਰਹਿੰਦਾ ਅਤੇ ਆਪਣੇ ਬਸਤਰ ਦੀ ਚੌਕਸੀ ਕਰਦਾ ਹੈ ਜੋ ਉਹ ਨੰਗਾ ਨਾ ਫਿਰੇ ਅਤੇ ਲੋਕ ਉਹ ਦੀ ਸ਼ਰਮ ਨਾ ਵੇਖਣ।›