TSK

TSK · ਵਿਰਲਾਪ 5:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੇਰੀ ਸੁਣ, ਹੇ ਯਹੋਵਾਹ, ਮੇਰੀ ਸੁਣ, ਜੋ ਇਹ ਲੋਕ ਜਾਣਨ ਕਿ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ ਅਤੇ ਤੂੰ ਉਨ੍ਹਾਂ ਦਾ ਮਨ ਮੋੜ ਲਿਆ ਹੈ।

ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।

ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ!

ਮੈਂ ਤੈਨੂੰ ਫਿਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜ਼ਰੀਆਂ ਨਾਲ ਫੇਰ ਬਾਹਰ ਜਾਵੇਂਗੀ, ਅਤੇ ਹੱਸਣ ਵਾਲੀਆਂ ਦੇ ਨਾਚ ਵਿੱਚ ਬਾਹਰ ਨਿੱਕਲੇਂਗੀ

¶ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇੱਕ ਵਾਰ ਫਿਰ ਉਹ ਇਹ ਗੱਲ ਯਹੂਦਾਹ ਦੇ ਦੇਸ ਅਤੇ ਉਹਨਾਂ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਹੇ ਧਰਮ ਦੀ ਵੱਸੋਂ ਅਤੇ ਪਵਿੱਤਰ ਪਰਬਤ, ਯਹੋਵਾਹ ਤੈਨੂੰ ਬਰਕਤ ਦੇਵੇ!

ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹ ਨੂੰ ਤੁਸੀਂ ਆਖਦੇ ਹੋ ਕਿ ਉਹ ਵਿਰਾਨ ਹੈ, ਨਾ ਉੱਥੇ ਆਦਮੀ ਹੈ, ਨਾ ਡੰਗਰ, ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੇ ਚੌਂਕਾਂ ਵਿੱਚ ਜਿਹੜੇ ਉੱਜੜੇ-ਪੁੱਜੜੇ ਪਏ ਹਨ ਜਿੱਥੇ ਨਾ ਆਦਮੀ, ਨਾ ਵੱਸਣ ਵਾਲਾ, ਨਾ ਡੰਗਰ ਹੈ

ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ। ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ,

ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸਰਾਏਲ ਦਾ ਘਰਾਣਾ ਮੇਰੇ ਕੋਲੋਂ ਫੇਰ ਇਹ ਪੁੱਛੇਗਾ ਭਈ ਮੈਂ ਉਹਨਾਂ ਲਈ ਇਹ ਕਰਾਂ ਕਿ ਉਹਨਾਂ ਦੇ ਆਦਮੀਆਂ ਨੂੰ ਇੱਜੜ ਵਾਂਗੂੰ ਵਾਧਾ ਦੇਵਾਂ।

ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਸੀਯੋਨ ਵੱਲ ਵਾਪਸ ਆ ਕੇ ਯਰੂਸ਼ਲਮ ਦੇ ਵਿਚਕਾਰ ਵੱਸਾਂਗਾ ਅਤੇ ਯਰੂਸ਼ਲਮ “ਵਫ਼ਾਦਾਰ ਨਗਰੀ” ਅਤੇ ਸੈਨਾਂ ਦੇ ਯਹੋਵਾਹ ਦਾ ਪਰਬਤ “ਪਵਿੱਤਰ ਪਰਬਤ” ਕਹਾਵੇਗਾ।