TSK

TSK · ਲੇਵੀਆਂ 11:24

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਕਿਸੇ ਅਪਵਿੱਤਰ ਵਸਤੂ ਨੂੰ ਛੂਹ ਲਵੇ, ਭਾਵੇਂ ਅਪਵਿੱਤਰ ਜਾਨਵਰ, ਜਾਂ ਅਪਵਿੱਤਰ ਪਸ਼ੂ, ਜਾਂ ਅਪਵਿੱਤਰ ਘਿਸਰਨ ਵਾਲੇ ਜੀਵ-ਜੰਤੂਆਂ ਵਿੱਚੋਂ ਕਿਸੇ ਦੀ ਲੋਥ ਹੋਵੇ, ਤਾਂ ਉਹ ਵੀ ਅਪਵਿੱਤਰ ਅਤੇ ਦੋਸ਼ੀ ਠਹਿਰੇਗਾ।

ਇਨ੍ਹਾਂ ਦੇ ਮਾਸ ਨੂੰ ਤੁਸੀਂ ਨਾ ਖਾਣਾ ਅਤੇ ਨਾ ਹੀ ਉਨ੍ਹਾਂ ਦੀ ਲੋਥ ਨੂੰ ਛੂਹਣਾ, ਕਿਉਂ ਜੋ ਇਹ ਤੁਹਾਡੇ ਲਈ ਅਸ਼ੁੱਧ ਹਨ।

ਸਾਰੇ ਘਿਸਰਨ ਵਾਲਿਆਂ ਵਿੱਚੋਂ ਇਹ ਤੁਹਾਡੇ ਲਈ ਅਸ਼ੁੱਧ ਹਨ, ਜਿਹੜਾ ਇਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।

ਜਦ ਤੱਕ ਉਹ ਘਰ ਬੰਦ ਰਹੇ, ਤਦ ਤੱਕ ਜੋ ਕੋਈ ਉਸ ਘਰ ਵਿੱਚ ਵੜੇ, ਉਹ ਸ਼ਾਮ ਤੱਕ ਅਸ਼ੁੱਧ ਰਹੇ।

ਜਿਹੜਾ ਕਿਸੇ ਅਜਿਹੀ ਵਸਤੂ ਉੱਤੇ ਬੈਠੇ ਜਿਸ ਉੱਤੇ ਪ੍ਰਮੇਹ ਵਾਲਾ ਬੈਠਿਆ ਸੀ, ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।

ਜੇਕਰ ਕਦੀ ਪ੍ਰਮੇਹ ਦਾ ਰੋਗੀ ਸ਼ੁੱਧ ਮਨੁੱਖ ਦੇ ਉੱਤੇ ਥੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।

ਜਿਸ ਨੂੰ ਪ੍ਰਮੇਹ ਹੋਵੇ, ਉਸ ਜਿਸ ਕਿਸੇ ਨੂੰ ਬਿਨ੍ਹਾਂ ਹੱਥ ਧੋਏ ਛੂਹ ਲਵੇ ਤਾਂ ਉਹ ਮਨੁੱਖ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।

ਅਤੇ ਜਿਹੜਾ ਉਸ ਦੇ ਵਿਛਾਉਣੇ ਨੂੰ ਛੂਹੇ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।

ਜੇਕਰ ਕੋਈ ਉਸ ਦੇ ਵਿਛਾਉਣੇ ਨੂੰ ਜਾਂ ਕਿਸੇ ਹੋਰ ਵਸਤੂ ਨੂੰ ਜਿਸ ਉੱਤੇ ਉਹ ਬੈਠੀ ਸੀ, ਛੂਹੇ, ਜਿਸ ਉੱਤੇ ਉਸ ਦਾ ਲਹੂ ਲੱਗਿਆ ਸੀ, ਤਾਂ ਉਹ ਸ਼ਾਮ ਤੱਕ ਅਸ਼ੁੱਧ ਰਹੇ।

ਅਤੇ ਜਿਹੜਾ ਮਨੁੱਖ ਉਸ ਬੱਕਰੇ ਨੂੰ ਅਜ਼ਾਜ਼ੇਲ ਲਈ ਛੱਡ ਕੇ ਆਇਆ, ਉਹ ਵੀ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ।

ਅਤੇ ਕੋਈ ਵੀ ਮਨੁੱਖ ਜਿਹੜਾ ਆਪਣੇ ਦੇਸ ਦਾ ਹੋਵੇ ਜਾਂ ਪਰਦੇਸੀ, ਉਸ ਜੀਵ ਨੂੰ ਖਾਵੇ, ਜਿਹੜਾ ਆਪਣੇ ਆਪ ਮਰ ਗਿਆ ਹੋਵੇ, ਜਾਂ ਦੂਜੇ ਪਸ਼ੂਆਂ ਦੁਆਰਾ ਮਾਰਿਆ ਗਿਆ ਹੋਵੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ, ਉਹ ਸ਼ਾਮ ਤੱਕ ਅਸ਼ੁੱਧ ਰਹੇ। ਫੇਰ ਉਹ ਸ਼ੁੱਧ ਠਹਿਰੇਗਾ।

ਤਾਂ ਉਹ ਮਨੁੱਖ ਜਿਹੜਾ ਇਹੋ ਜਿਹੀ ਕਿਸੇ ਵਸਤੂ ਨੂੰ ਛੂਹੇ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਦ ਤੱਕ ਪਾਣੀ ਨਾਲ ਨਾ ਨਹਾਵੇ, ਤਦ ਤੱਕ ਕਿਸੇ ਪਵਿੱਤਰ ਵਸਤੂ ਨੂੰ ਨਾ ਖਾਵੇ।

ਤਦ ਮੇਰੇ ਕੰਨ ਵਿੱਚ ਸੈਨਾਂ ਦੇ ਯਹੋਵਾਹ ਨੇ ਇਹ ਆਖਿਆ, ਤੁਹਾਡੇ ਮਰਨ ਤੱਕ ਵੀ ਤੁਹਾਡੀ ਇਸ ਬਦੀ ਦਾ ਪ੍ਰਾਸਚਿਤ ਨਾ ਹੋਵੇਗਾ, ਸੈਨਾਂ ਦਾ ਪ੍ਰਭੂ ਯਹੋਵਾਹ ਇਹ ਆਖਦਾ ਹੈ।

ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,

ਅਤੇ ਅਨ੍ਹੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ।

¶ ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ।

ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।