TSK

TSK · ਲੇਵੀਆਂ 13:6

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਜੋ ਕੋਈ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਵੀ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।

ਜੋ ਕੋਈ ਉਸ ਦੀ ਲੋਥ ਤੋਂ ਕੁਝ ਖਾਵੇ, ਤਾਂ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜੋ ਕੋਈ ਉਸ ਦੀ ਲੋਥ ਨੂੰ ਚੁੱਕੇ, ਉਹ ਵੀ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।

ਅਤੇ ਸ਼ੁੱਧ ਹੋਣ ਵਾਲਾ ਆਪਣੇ ਕੱਪੜਿਆਂ ਨੂੰ ਧੋਵੇ ਅਤੇ ਆਪਣਾ ਸਿਰ ਮੁਨਾ ਦੇਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋਵੇਗਾ, ਇਸ ਤੋਂ ਬਾਅਦ ਉਹ ਡੇਰੇ ਵਿੱਚ ਆਵੇ ਪਰ ਸੱਤ ਦਿਨ ਤੱਕ ਆਪਣੇ ਡੇਰੇ ਤੋਂ ਬਾਹਰ ਹੀ ਵਾਸ ਕਰੇ।

ਜੋ ਬੇਨਤੀ ਜਾਂ ਅਰਦਾਸ ਤੇਰੀ ਸਾਰੀ ਪਰਜਾ ਇਸਰਾਏਲ ਦੇ ਕਿਸੇ ਆਦਮੀ ਤੋਂ ਕੀਤੀ ਜਾਵੇ ਜੋ ਆਪਣੇ ਹੀ ਮਨ ਦਾ ਕਸ਼ਟ ਜਾਣੇ ਅਤੇ ਆਪਣੇ ਹੱਥ ਇਸ ਭਵਨ ਵੱਲ ਅੱਡੇ।

ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ? ਤੂੰ ਮੈਨੂੰ ਗੁੱਝੇ ਪਾਪਾਂ ਤੋਂ ਅਜ਼ਾਦ ਕਰ,

ਧਰਤੀ ਉੱਤੇ ਅਜਿਹਾ ਧਰਮੀ ਮਨੁੱਖ ਕੋਈ ਨਹੀਂ, ਜੋ ਭਲਿਆਈ ਹੀ ਕਰੇ ਅਤੇ ਪਾਪ ਨਾ ਕਰੇ।

ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਉਹ ਵਫ਼ਾਦਾਰੀ ਨਾਲ ਇਨਸਾਫ਼ ਕਰੇਗਾ।

¶ ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ।

ਇਹ ਖਾਣ-ਪੀਣ ਅਤੇ ਭਾਂਤ-ਭਾਂਤ ਦੇ ਰਸਮੀ ਇਸ਼ਨਾਨ ਦੇ ਨਾਲ ਬਹੁਤ ਸਾਰੇ ਸਰੀਰਕ ਨਿਯਮ ਸਨ ਜਿਹੜੇ ਸੁਧਾਰ ਦੇ ਸਮੇਂ ਤੱਕ ਠਹਿਰਾਏ ਗਏ ਸਨ।

ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ।

ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ, ਦਯਾ ਕਰੋ।