ਅਤੇ ਤੂੰ ਪ੍ਰਾਸਚਿਤ ਨੂੰ ਉਤਾਂਹ ਸੰਦੂਕ ਦੇ ਉੱਤੇ ਰੱਖੀਂ ਅਤੇ ਤੂੰ ਉਸ ਸਾਖੀ ਨੂੰ ਜਿਹੜੀ ਮੈਂ ਤੈਨੂੰ ਦਿਆਂਗਾ ਸੰਦੂਕ ਵਿੱਚ ਰੱਖੀਂ।
TSK
TSK · ਲੇਵੀਆਂ 16:13
Treasury of Scripture Knowledge references in ਪੰਜਾਬੀ IRV.
¶ ਤੂੰ ਧੂਪ ਧੁਖਾਉਣ ਲਈ ਇੱਕ ਜਗਵੇਦੀ ਬਣਾਈਂ ਅਤੇ ਤੂੰ ਉਹ ਨੂੰ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਂ।
¶ ਇਸ ਲਈ ਜਾਜਕ ਮੇਰੇ ਹੁਕਮ ਨੂੰ ਮੰਨਣ, ਅਜਿਹਾ ਨਾ ਹੋਵੇ ਕਿ ਉਹ ਉਸ ਦਾ ਨਿਰਾਦਰ ਕਰਨ ਅਤੇ ਉਨ੍ਹਾਂ ਦਾ ਪਾਪ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਮਰ ਜਾਣ। ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਕਰਨ ਵਾਲਾ ਹਾਂ।
ਤਾਂ ਹਰ ਮਨੁੱਖ ਨੇ ਆਪਣਾ-ਆਪਣਾ ਧੂਪਦਾਨ ਲੈ ਕੇ ਉਸ ਉੱਤੇ ਅੱਗ ਪਾਈ ਅਤੇ ਉਨ੍ਹਾਂ ਉੱਤੇ ਧੂਪ ਵੀ ਪਾਈ ਅਤੇ ਮੂਸਾ ਅਤੇ ਹਾਰੂਨ ਦੇ ਨਾਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਲੋ ਗਏ।
¶ ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ।
ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ।
¶ ਫੇਰ ਇੱਕ ਹੋਰ ਦੂਤ ਆਇਆ ਅਤੇ ਸੋਨੇ ਦੀ ਧੂਪਦਾਨੀ ਲੈ ਕੇ ਜਗਵੇਦੀ ਉੱਤੇ ਜਾ ਖੜ੍ਹਾ ਹੋਇਆ, ਅਤੇ ਬਹੁਤ ਸਾਰੀ ਧੂਪ ਉਹ ਨੂੰ ਦਿੱਤੀ ਗਈ ਕਿ ਉਹ ਉਸ ਨੂੰ ਸਭਨਾਂ ਸੰਤਾਂ ਦੀਆਂ ਪ੍ਰਾਰਥਨਾਵਾਂ ਦੇ ਨਾਲ-ਨਾਲ ਉਸ ਸੋਨੇ ਦੀ ਜਗਵੇਦੀ ਉੱਤੇ ਧੁਖਾਉਂਦਾ ਰਹੇ, ਜਿਹੜੀ ਸਿੰਘਾਸਣ ਦੇ ਅੱਗੇ ਹੈ।