¶ “ਜੇਕਰ ਤੂੰ ਤੰਦੂਰ ਵਿੱਚ ਪਕਾਏ ਹੋਏ ਮੈਦੇ ਦੀ ਭੇਟ ਦਾ ਚੜ੍ਹਾਵਾ ਲਿਆਵੇਂ ਤਾਂ ਉਹ ਤੇਲ ਨਾਲ ਗੁੰਨੇ ਹੋਏ ਮੈਦੇ ਦੀ ਪਤੀਰੀ ਰੋਟੀ ਜਾਂ ਤੇਲ ਨਾਲ ਚੋਪੜੀਆਂ ਹੋਈਆਂ ਮੱਠੀਆਂ ਦਾ ਹੋਵੇ।
TSK
TSK · ਲੇਵੀਆਂ 2:1
Treasury of Scripture Knowledge references in ਪੰਜਾਬੀ IRV.
¶ ਪਰ ਜੇਕਰ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਵੀ ਨਾ ਲਿਆ ਸਕੇ ਤਾਂ ਉਹ ਆਪਣੇ ਪਾਪ ਦੇ ਕਾਰਨ ਆਪਣੀ ਭੇਟ ਵਿੱਚ ਇੱਕ ਏਫ਼ਾਹ ਦਾ ਦਸਵਾਂ ਹਿੱਸਾ ਮੈਦਾ ਪਾਪ ਬਲੀ ਦੀ ਭੇਟ ਕਰਕੇ ਲਿਆਵੇ, ਉਹ ਉਸ ਦੇ ਉੱਤੇ ਤੇਲ ਨਾ ਪਾਵੇ, ਨਾ ਉਸ ਦੇ ਉੱਤੇ ਲੁਬਾਨ ਰੱਖੇ, ਕਿਉਂ ਜੋ ਉਹ ਪਾਪ ਦੀ ਭੇਟ ਹੈ।
¶ ਮੈਦੇ ਦੀ ਭੇਟ ਦੀ ਬਿਵਸਥਾ ਇਹ ਹੈ: ਹਾਰੂਨ ਦੇ ਪੁੱਤਰ ਯਹੋਵਾਹ ਦੇ ਅੱਗੇ ਜਗਵੇਦੀ ਦੇ ਸਾਹਮਣੇ ਉਸ ਨੂੰ ਚੜ੍ਹਾਉਣ।
ਅਤੇ ਸਾਰੀਆਂ ਮੈਦੇ ਦੀਆਂ ਭੇਟਾਂ, ਭਾਵੇਂ ਤੇਲ ਨਾਲ ਰਲੀਆਂ ਹੋਈਆਂ ਹੋਣ ਭਾਵੇਂ ਰੁੱਖੀਆਂ, ਉਹ ਹਾਰੂਨ ਦੇ ਸਾਰੇ ਪੁੱਤਰਾਂ ਨੂੰ ਇੱਕੋ ਬਰਾਬਰ ਵੰਡੀਆਂ ਜਾਣ।
ਅਤੇ ਉਹ ਮੈਦੇ ਦੀ ਭੇਟ ਲਿਆਇਆ ਅਤੇ ਉਸ ਵਿੱਚੋਂ ਇੱਕ ਮੁੱਠ ਭਰ ਕੇ ਉਸ ਨੂੰ ਜਗਵੇਦੀ ਦੇ ਉੱਤੇ ਸਵੇਰ ਦੀ ਹੋਮ ਬਲੀ ਦੇ ਨਾਲ ਸਾੜਿਆ।
ਤੂੰ ਇੱਕ-ਇੱਕ ਕਤਾਰ ਦੇ ਉੱਤੇ ਖ਼ਾਲਸ ਲੁਬਾਨ ਰੱਖੀਂ ਤਾਂ ਜੋ ਉਹ ਰੋਟੀ ਦੇ ਉੱਤੇ ਯਾਦਗੀਰੀ ਲਈ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੋਵੇ।
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦ੍ਹਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਤਾਂ ਚੜ੍ਹਾਉਣ ਵਾਲਾ ਯਹੋਵਾਹ ਲਈ ਮੈਦੇ ਦੀ ਭੇਟ ਲਈ ਏਫਾਹ ਦਾ ਦਸਵਾਂ ਹਿੱਸਾ ਮੈਦੇ ਦਾ ਹੀਨ ਦਾ ਚੌਥਾ ਹਿੱਸਾ ਤੇਲ ਮਿਲਿਆ ਹੋਇਆ ਚੜ੍ਹਾਵੇ।
ਜਿਵੇਂ ਇਸਰਾਏਲੀ ਆਪਣੀ ਭੇਟ ਸਾਫ਼ ਭਾਂਡੇ ਵਿੱਚ ਯਹੋਵਾਹ ਦੇ ਭਵਨ ਨੂੰ ਲੈ ਆਉਂਦੇ ਹਨ, ਉਸੇ ਤਰ੍ਹਾਂ ਉਹ ਤੁਹਾਡੇ ਭਰਾਵਾਂ ਨੂੰ ਸਾਰੀਆਂ ਕੌਮਾਂ ਵਿੱਚੋਂ ਯਹੋਵਾਹ ਦੀ ਭੇਟ ਕਰਕੇ ਘੋੜਿਆਂ ਉੱਤੇ, ਰਥਾਂ ਵਿੱਚ, ਪਾਲਕੀਆਂ ਵਿੱਚ, ਖੱਚਰਾਂ ਉੱਤੇ ਅਤੇ ਊਠਾਂ ਉੱਤੇ, ਮੇਰੇ ਪਵਿੱਤਰ ਪਰਬਤ ਯਰੂਸ਼ਲਮ ਨੂੰ ਲੈ ਆਉਣਗੇ, ਯਹੋਵਾਹ ਦਾ ਬਚਨ ਹੈ।
ਮੈਦੇ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਯਹੋਵਾਹ ਦੇ ਭਵਨ ਵਿੱਚ ਆਉਣੀਆਂ ਬੰਦ ਹੋ ਗਈਆਂ ਹਨ, ਯਹੋਵਾਹ ਦੇ ਜਾਜਕ ਅਤੇ ਸੇਵਕ ਵਿਰਲਾਪ ਕਰਦੇ ਹਨ।
ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।
ਯਿਸੂ ਨੇ ਉਨ੍ਹਾਂ ਨੂੰ ਕਿਹਾ ‹“ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।›
ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ।
¶ ਫੇਰ ਇੱਕ ਹੋਰ ਦੂਤ ਆਇਆ ਅਤੇ ਸੋਨੇ ਦੀ ਧੂਪਦਾਨੀ ਲੈ ਕੇ ਜਗਵੇਦੀ ਉੱਤੇ ਜਾ ਖੜ੍ਹਾ ਹੋਇਆ, ਅਤੇ ਬਹੁਤ ਸਾਰੀ ਧੂਪ ਉਹ ਨੂੰ ਦਿੱਤੀ ਗਈ ਕਿ ਉਹ ਉਸ ਨੂੰ ਸਭਨਾਂ ਸੰਤਾਂ ਦੀਆਂ ਪ੍ਰਾਰਥਨਾਵਾਂ ਦੇ ਨਾਲ-ਨਾਲ ਉਸ ਸੋਨੇ ਦੀ ਜਗਵੇਦੀ ਉੱਤੇ ਧੁਖਾਉਂਦਾ ਰਹੇ, ਜਿਹੜੀ ਸਿੰਘਾਸਣ ਦੇ ਅੱਗੇ ਹੈ।