TSK

TSK · ਲੇਵੀਆਂ 2:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸੱਤ ਦਿਨ ਤੱਕ ਤੂੰ ਜਗਵੇਦੀ ਲਈ ਪ੍ਰਾਸਚਿਤ ਕਰ ਕੇ ਉਹ ਨੂੰ ਪਵਿੱਤਰ ਕਰੀਂ ਸੋ ਉਹ ਜਗਵੇਦੀ ਬਹੁਤ ਪਵਿੱਤਰ ਹੋਵੇਗੀ ਅਤੇ ਜਿਹੜਾ ਜਗਵੇਦੀ ਨੂੰ ਛੂਹੇ ਉਹ ਪਵਿੱਤਰ ਹੋਵੇਗਾ।

ਅਤੇ ਇਨ੍ਹਾਂ ਗੱਲਾਂ ਵਿੱਚੋਂ ਕਿਸੇ ਵੀ ਗੱਲ ਦੇ ਵਿਖੇ ਜਿਹੜਾ ਪਾਪ ਕਰੇ, ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ। ਪਾਪ ਬਲੀ ਦਾ ਬਚਿਆ ਹੋਇਆ ਹਿੱਸਾ ਮੈਦੇ ਦੀ ਭੇਟ ਦੀ ਤਰ੍ਹਾਂ ਜਾਜਕ ਦਾ ਹੋਵੇਗਾ।

ਅਤੇ ਜੋ ਕੁਝ ਬਚ ਜਾਵੇ ਉਸ ਨੂੰ ਹਾਰੂਨ ਅਤੇ ਉਸ ਦੇ ਪੁੱਤਰ ਖਾਣ, ਉਹ ਪਤੀਰੀ ਰੋਟੀ ਨਾਲ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ ਅਤੇ ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਉਸ ਨੂੰ ਖਾਣ।

¶ ਜਿਵੇਂ ਪਾਪ ਬਲੀ ਦੀ ਭੇਟ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਹੈ, ਉਨ੍ਹਾਂ ਦੋਹਾਂ ਦੀ ਇੱਕੋ ਹੀ ਬਿਧੀ ਹੈ। ਜਿਹੜਾ ਜਾਜਕ ਉਨ੍ਹਾਂ ਭੇਟਾਂ ਨੂੰ ਚੜ੍ਹਾ ਕੇ ਉਸ ਦਾ ਪ੍ਰਾਸਚਿਤ ਕਰੇ, ਉਹ ਹੀ ਉਸ ਨੂੰ ਰੱਖੇ।

¶ ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਬਚੇ ਹੋਏ ਦੋਵੇਂ ਪੁੱਤਰਾਂ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਹੜੀ ਮੈਦੇ ਦੀ ਭੇਟ ਬਚੀ ਹੈ, ਉਸ ਨੂੰ ਲੈ ਕੇ ਜਗਵੇਦੀ ਦੇ ਕੋਲ ਖ਼ਮੀਰ ਤੋਂ ਬਿਨ੍ਹਾਂ ਖਾਓ, ਕਿਉਂ ਜੋ ਉਹ ਅੱਤ ਪਵਿੱਤਰ ਹੈ।

ਉਹ ਉਸ ਲੇਲੇ ਨੂੰ ਉਸੇ ਸਥਾਨ ਵਿੱਚ ਵੱਢੇ ਜਿੱਥੇ ਉਹ ਪਾਪ ਬਲੀ ਅਤੇ ਹੋਮ ਬਲੀ ਪਸ਼ੂਆਂ ਨੂੰ ਵੱਢਦੇ ਹਨ ਅਰਥਾਤ ਪਵਿੱਤਰ ਸਥਾਨ ਵਿੱਚ ਕਿਉਂਕਿ ਜਿਵੇਂ ਪਾਪ ਬਲੀ ਦੀ ਭੇਟ ਜਾਜਕ ਦੀ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਵੀ ਉਸੇ ਦੀ ਹੈ, ਉਹ ਅੱਤ ਪਵਿੱਤਰ ਹੈ।

ਇਹ ਤੇਰੇ ਲਈ ਅੱਤ ਪਵਿੱਤਰ ਚੀਜ਼ਾਂ ਤੋਂ ਹੋਣਗੀਆਂ ਜਿਹੜੀਆਂ ਅੱਗ ਤੋਂ ਬਚੀਆਂ ਰਹਿਣ। ਇਸਰਾਏਲ ਦੇ ਸਾਰੇ ਚੜ੍ਹਾਵੇ ਅਰਥਾਤ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਉਨ੍ਹਾਂ ਦੀਆਂ ਪਾਪ ਬਲੀ ਦੀਆਂ ਭੇਟਾਂ, ਅਤੇ ਉਨ੍ਹਾਂ ਦੇ ਅਪਰਾਧ ਦੀਆਂ ਭੇਟਾਂ ਜਿਹੜੀਆਂ ਉਹ ਮੈਨੂੰ ਚੜ੍ਹਾਉਂਦੇ ਹਨ, ਤੇਰੇ ਲਈ ਅਤੇ ਤੇਰੇ ਪੁੱਤਰਾਂ ਲਈ ਅੱਤ ਪਵਿੱਤਰ ਹੋਣਗੀਆਂ।

ਉਹ ਮੈਦੇ ਦੀ ਭੇਟ, ਪਾਪ ਦੀ ਭੇਟ ਅਤੇ ਦੋਸ਼ ਦੀ ਭੇਟ ਖਾਣਗੇ ਅਤੇ ਹਰੇਕ ਵਸਤੂ ਜਿਹੜੀ ਇਸਰਾਏਲ ਵਿੱਚ ਅਰਪਣ ਕੀਤੀ ਜਾਵੇ, ਉਹਨਾਂ ਦੀ ਹੀ ਹੋਵੇਗੀ।