TSK

TSK · ਲੇਵੀਆਂ 2:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਫੇਰ ਉਹ ਸ਼ਾਮ ਨੂੰ ਉਸੇ ਰਾਤ ਅੱਗ ਨਾਲ ਭੁੰਨ ਕੇ ਪਤੀਰੀ ਰੋਟੀ ਨਾਲ ਖਾਣ ਨਾਲੇ ਕੌੜੀ ਭਾਜੀ ਨਾਲ ਖਾਣ।

ਅਤੇ ਪਤੀਰੀ ਰੋਟੀ ਅਤੇ ਤੇਲ ਵਿੱਚ ਮਥੇ ਹੋਏ ਪਤੀਰੇ ਪਰਾਉਂਠੇ ਅਤੇ ਤੇਲ ਨਾਲ ਚੋਪੜੇ ਹੋਏ ਪੂੜੇ ਕਣਕ ਦੇ ਮੈਦੇ ਤੋਂ ਬਣਾਈਂ

ਉਹ ਖ਼ਮੀਰ ਨਾਲ ਪਕਾਇਆ ਨਾ ਜਾਵੇ, ਕਿਉਂ ਜੋ ਮੈਂ ਉਸ ਨੂੰ ਆਪਣੀਆਂ ਅੱਗ ਦੀਆਂ ਭੇਟਾਂ ਵਿੱਚੋਂ, ਉਨ੍ਹਾਂ ਦਾ ਨਿੱਜ-ਭਾਗ ਠਹਿਰਾ ਕੇ ਦਿੱਤਾ ਹੈ, ਇਸ ਲਈ ਜਿਸ ਤਰ੍ਹਾਂ ਪਾਪ ਬਲੀ ਦੀ ਭੇਟ ਅਤੇ ਦੋਸ਼ ਬਲੀ ਦੀ ਭੇਟ ਅੱਤ ਪਵਿੱਤਰ ਹੈ, ਉਸੇ ਤਰ੍ਹਾਂ ਇਹ ਵੀ ਪਵਿੱਤਰ ਹੈ।

¶ ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਬਚੇ ਹੋਏ ਦੋਵੇਂ ਪੁੱਤਰਾਂ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਹੜੀ ਮੈਦੇ ਦੀ ਭੇਟ ਬਚੀ ਹੈ, ਉਸ ਨੂੰ ਲੈ ਕੇ ਜਗਵੇਦੀ ਦੇ ਕੋਲ ਖ਼ਮੀਰ ਤੋਂ ਬਿਨ੍ਹਾਂ ਖਾਓ, ਕਿਉਂ ਜੋ ਉਹ ਅੱਤ ਪਵਿੱਤਰ ਹੈ।

ਚੜਾਵੇ ਦੀ ਰੋਟੀ, ਅੰਨ ਬਲੀ ਦੇ ਮੈਦੇ, ਪਤੀਰਿਆਂ ਫੁਲਕਿਆਂ, ਤਵੇ ਉੱਤੇ ਪਕਾਈਆਂ ਹੋਈਆਂ ਰੋਟੀਆਂ, ਪੂਰੀਆਂ ਦੇ ਲਈ ਅਤੇ ਹਰ ਤਰ੍ਹਾਂ ਦੀ ਮਿਣਤੀ ਲਈ

¶ ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ।

¶ ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,

ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ‹ਮੇਰਾ ਮਨ ਬਹੁਤ ਉਦਾਸ ਹੈ, ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।›

¶ ‹ਹੁਣ ਮੇਰਾ ਦਿਲ ਘਬਰਾਉਂਦਾ ਹੈ। ਮੈਨੂੰ ਕੀ ਆਖਣਾ ਚਾਹੀਦਾ ਹੈ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?” ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।›

ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ।

ਉਸ ਨੇ ਕੋਈ ਪਾਪ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ l