ਕੂਚ 28:36
TSK
ਤੂੰ ਖ਼ਾਲਸ ਸੋਨੇ ਦਾ ਇੱਕ ਚਮਕੀਲਾ ਪੱਤਰ ਬਣਾਈਂ ਅਤੇ ਉਹ ਦੇ ਉੱਤੇ ਲਿਖਤ ਛਾਪ ਦੀ ਉੱਕਰਾਈ ਵਰਗਾ ਇਹ ਉੱਕਰੀਂ “ਯਹੋਵਾਹ ਲਈ ਪਵਿੱਤਰਤਾਈ”
TSK
Treasury of Scripture Knowledge references in ਪੰਜਾਬੀ IRV.
ਤੂੰ ਖ਼ਾਲਸ ਸੋਨੇ ਦਾ ਇੱਕ ਚਮਕੀਲਾ ਪੱਤਰ ਬਣਾਈਂ ਅਤੇ ਉਹ ਦੇ ਉੱਤੇ ਲਿਖਤ ਛਾਪ ਦੀ ਉੱਕਰਾਈ ਵਰਗਾ ਇਹ ਉੱਕਰੀਂ “ਯਹੋਵਾਹ ਲਈ ਪਵਿੱਤਰਤਾਈ”
ਤਦ ਉਸ ਨੇ ਉਹ ਦੇ ਸਿਰ ਉੱਤੇ ਪਗੜੀ ਬੰਨ੍ਹ ਕੇ ਪਗੜੀ ਦੇ ਸਾਹਮਣੇ ਸੋਨੇ ਦੀ ਪੱਤਰੀ ਅਰਥਾਤ ਪਵਿੱਤਰ ਮੁਕਟ ਨੂੰ ਲਗਾਇਆ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ ਕਿਉਂ ਜੋ ਯਹੋਵਾਹ ਦਾ ਮਸਹ ਕਰਨ ਦਾ ਤੇਲ ਤੁਹਾਡੇ ਉੱਤੇ ਹੈ।” ਤਦ ਉਨ੍ਹਾਂ ਨੇ ਮੂਸਾ ਦੇ ਬਚਨ ਦੇ ਅਨੁਸਾਰ ਕੀਤਾ।
¶ ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,