TSK

TSK · ਲੇਵੀਆਂ 21:8

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੂਸਾ ਪਰਬਤ ਤੋਂ ਪਰਜਾ ਕੋਲ ਉੱਤਰਿਆ ਅਤੇ ਪਰਜਾ ਨੂੰ ਪਵਿੱਤਰ ਕੀਤਾ ਅਤੇ ਉਨ੍ਹਾਂ ਨੇ ਆਪਣੇ ਬਸਤਰ ਧੋਤੇ।

¶ ਉਹ ਗੱਲ ਜਿਹੜੀ ਤੂੰ ਉਨ੍ਹਾਂ ਦੇ ਪਵਿੱਤਰ ਕਰਨ ਲਈ ਕਰੇਂ ਕਿ ਉਹ ਜਾਜਕਾਈ ਦੀ ਮੇਰੀ ਉਪਾਸਨਾ ਕਰਨ ਇਹ ਹੈ ਕਿ ਇੱਕ ਭੇਡੂ ਅਤੇ ਦੋ ਛੱਤਰੇ ਬੱਜ ਤੋਂ ਬਿਨ੍ਹਾਂ ਲਵੀਂ

ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਇਸ ਲਈ ਤੁਸੀਂ ਆਪਣੇ ਆਪ ਨੂੰ ਸ਼ੁੱਧ ਰੱਖਣਾ ਅਤੇ ਪਵਿੱਤਰ ਬਣਨਾ, ਕਿਉਂ ਜੋ ਮੈਂ ਪਵਿੱਤਰ ਹਾਂ। ਇਸ ਲਈ ਤੁਸੀਂ ਆਪਣੇ ਆਪ ਨੂੰ ਧਰਤੀ ਉੱਤੇ ਘਿਸਰਨ ਵਾਲੇ ਕਿਸੇ ਪ੍ਰਕਾਰ ਦੇ ਜੀਵ ਤੋਂ ਭਰਿਸ਼ਟ ਨਾ ਕਰਨਾ।

ਇਸ ਲਈ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਪਵਿੱਤਰ ਬਣੇ ਰਹੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਉਹ ਆਪਣੇ ਪਰਮੇਸ਼ੁਰ ਅੱਗੇ ਪਵਿੱਤਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਇਸ ਲਈ ਉਹ ਪਵਿੱਤਰ ਰਹਿਣ।

ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕੇ, ਉਨ੍ਹਾਂ ਨੂੰ ਆਖ ਕਿ ਮੇਰਾ ਚੜ੍ਹਾਵਾ ਅਰਥਾਤ ਮੇਰਾ ਭੋਜਨ ਅੱਗ ਦੀ ਭੇਟ ਲਈ, ਜਿਹੜੀ ਮੇਰੇ ਲਈ ਸੁਗੰਧਤਾ ਹੋਵੇ ਯਾਦ ਰੱਖੋ ਤਾਂ ਜੋ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮੇਰੇ ਲਈ ਚੜ੍ਹਾਇਆ ਕਰੋ।

‹ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।›

ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ।