TSK

TSK · ਲੇਵੀਆਂ 21:9

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਅਜਿਹਾ ਹੋਇਆ ਕਿ ਜਦ ਲੱਗਭੱਗ ਤਿੰਨ ਮਹੀਨੇ ਹੋ ਗਏ ਤਾਂ ਯਹੂਦਾਹ ਨੂੰ ਦੱਸਿਆ ਗਿਆ ਕਿ ਤੇਰੀ ਨੂੰਹ ਤਾਮਾਰ ਨੇ ਵਿਭਚਾਰ ਕੀਤਾ ਅਤੇ ਵੇਖ ਉਹ ਗਰਭਵਤੀ ਵੀ ਹੈ ਤਾਂ ਯਹੂਦਾਹ ਨੇ ਆਖਿਆ ਉਹ ਨੂੰ ਬਾਹਰ ਕੱਢ ਲਿਆਓ ਤਾਂ ਜੋ ਉਹ ਸਾੜ ਦਿੱਤੀ ਜਾਵੇ।

ਜੇਕਰ ਕੋਈ ਮਨੁੱਖ ਕਿਸੇ ਇਸਤਰੀ ਅਤੇ ਉਸ ਦੀ ਮਾਂ ਦੋਹਾਂ ਨਾਲ ਵਿਆਹ ਕਰੇ ਤਾਂ ਇਹ ਦੁਸ਼ਟਤਾ ਹੈ, ਉਹ ਮਨੁੱਖ ਅਤੇ ਦੋਵੇਂ ਇਸਤਰੀਆਂ ਅੱਗ ਨਾਲ ਸਾੜੇ ਜਾਣ, ਤਾਂ ਜੋ ਤੁਹਾਡੇ ਵਿਚਕਾਰ ਕੋਈ ਦੁਸ਼ਟਤਾ ਨਾ ਰਹੇ।

ਯਹੋਸ਼ੁਆ ਨੇ ਆਖਿਆ, ਤੂੰ ਸਾਨੂੰ ਕਿਉਂ ਦੁੱਖ ਦਿੱਤਾ? ਯਹੋਵਾਹ ਅੱਜ ਦੇ ਦਿਨ ਤੈਨੂੰ ਦੁੱਖ ਦੇਵੇਗਾ ਤਾਂ ਸਾਰੇ ਇਸਰਾਏਲੀਆਂ ਨੇ ਉਹ ਨੂੰ ਪਥਰਾਓ ਕੀਤਾ ਅਤੇ ਪਥਰਾਓ ਤੋਂ ਬਾਅਦ ਉਹ ਨੂੰ ਅੱਗ ਵਿੱਚ ਸਾੜ ਸੁੱਟਿਆ।

ਜੋ ਤੇਰੇ ਦੋਹਾਂ ਪੁੱਤਰਾਂ ਹਾਫ਼ਨੀ ਅਤੇ ਫ਼ੀਨਹਾਸ ਉੱਤੇ ਬੀਤੇਗਾ ਸੋ ਤੇਰੇ ਲਈ ਇਹ ਇੱਕ ਨਿਸ਼ਾਨੀ ਹੋਵੇਗੀ, ਉਹ ਦੋਵੇਂ ਦੇ ਦੋਵੇਂ ਇੱਕੋ ਦਿਨ ਹੀ ਮਰ ਜਾਣਗੇ।

ਸੀਯੋਨ ਵਿੱਚ ਪਾਪੀ ਡਰ ਗਏ, ਕਾਂਬੇ ਨੇ ਕਾਫ਼ਰਾਂ ਨੂੰ ਫੜ ਲਿਆ, ਕੌਣ ਸਾਡੇ ਵਿੱਚੋਂ ਭਸਮ ਕਰਨ ਵਾਲੀ ਅੱਗ ਕੋਲ ਟਿੱਕ ਸਕਦਾ ਹੈ? ਕੌਣ ਸਾਡੇ ਵਿੱਚੋਂ ਸਦੀਪਕ ਸਾੜੇ ਕੋਲ ਰਹਿ ਸਕਦਾ ਹੈ?

ਵੇਖੋ, ਮੈਂ ਤੁਹਾਡੇ ਬੀ ਨੂੰ ਝਿੜਕਾਂਗਾ ਅਤੇ ਤੁਹਾਡੇ ਮੂੰਹਾਂ ਉੱਤੇ ਗੰਦ ਅਰਥਾਤ ਤੁਹਾਡਿਆਂ ਪਰਬਾਂ ਦਾ ਗੰਦ ਸੁੱਟਾਂਗਾ ਅਤੇ ਤੁਸੀਂ ਵੀ ਉਸ ਦੇ ਨਾਲ ਸੁੱਟੇ ਜਾਓਗੇ।

ਆਪਣੇ ਘਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨ ਵਾਲਾ, ਆਪਣੇ ਬੱਚਿਆਂ ਨੂੰ ਪੂਰੀ ਗੰਭੀਰਤਾਈ ਨਾਲ ਅਧੀਨ ਰੱਖਣ ਵਾਲਾ ਹੋਵੇ।