TSK

TSK · ਲੇਵੀਆਂ 26:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਯਹੋਵਾਹ ਨੇ ਮਿਸਰ ਦੇ ਰਾਜੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਦਾ ਪਿੱਛਾ ਕੀਤਾ ਪਰ ਇਸਰਾਏਲੀ ਜ਼ਬਰਦਸਤੀ ਨਾਲ ਨਿੱਕਲਦੇ ਜਾਂਦੇ ਸਨ।

ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੁਹਾਨੂੰ ਕਨਾਨ ਦੇਸ਼ ਦੇਣ ਲਈ ਅਤੇ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ।

ਕਿਉਂ ਜੋ ਇਸਰਾਏਲੀ ਮੇਰੇ ਦਾਸ ਹਨ। ਉਹ ਮੇਰੇ ਹੀ ਦਾਸ ਹਨ, ਜਿਨ੍ਹਾਂ ਨੂੰ ਮੈਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਹੇ ਯਹੋਵਾਹ, ਮੈਂ ਸੱਚ-ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ, ਤੇਰੀ ਦਾਸੀ ਦਾ ਪੁੱਤਰ, ਤੂੰ ਤਾਂ ਮੇਰੇ ਬੰਧਨ ਖੋਲ੍ਹੇ ਹਨ।

ਮੈਂ ਉਸ ਨੂੰ ਤੈਨੂੰ ਦੁੱਖ ਦੇਣ ਵਾਲਿਆਂ ਦੇ ਹੱਥ ਵਿੱਚ ਦਿਆਂਗਾ, ਜਿਨ੍ਹਾਂ ਨੇ ਤੈਨੂੰ ਆਖਿਆ ਸੀ, ਝੁੱਕ ਜਾ, ਤਾਂ ਜੋ ਅਸੀਂ ਉੱਪਰੋਂ ਦੀ ਲੰਘੀਏ! ਅਤੇ ਤੂੰ ਆਪਣੀ ਪਿੱਠ ਨੂੰ ਧਰਤੀ ਵਾਂਗੂੰ, ਅਤੇ ਉਹਨਾਂ ਦੇ ਲੰਘਣ ਲਈ ਗਲੀ ਵਾਂਗੂੰ ਬਣਾਇਆ।

ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਬਾਬਲ ਦੇ ਰਾਜਾ ਦੇ ਜੂਲੇ ਨੂੰ ਭੰਨ ਦਿੱਤਾ ਹੈ!

ਖੇਤ ਦੇ ਰੁੱਖ ਆਪਣਾ ਫ਼ਲ ਦੇਣਗੇ ਅਤੇ ਧਰਤੀ ਆਪਣੀ ਪੈਦਾਵਾਰ ਦੇਵੇਗੀ। ਉਹ ਸੁੱਖ ਨਾਲ ਆਪਣੀ ਭੂਮੀ ਵਿੱਚ ਵੱਸਣਗੇ ਅਤੇ ਜਦੋਂ ਮੈਂ ਉਹਨਾਂ ਦੀ ਪੰਜਾਲੀ ਦੀ ਰੱਸੀ ਖੋਲ੍ਹਾਂਗਾ। ਉਹਨਾਂ ਦੇ ਹੱਥੋਂ ਜਿਹੜੇ ਉਹਨਾਂ ਨੂੰ ਗ਼ੁਲਾਮ ਬਣਾਉਂਦੇ ਸਨ, ਛੁਡਾਵਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!

ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ?