ਪਰ ਜੇਕਰ ਉਹ ਉਸ ਨੂੰ ਛੁਡਾਉਣ ਦੇ ਯੋਗ ਨਾ ਹੋਵੇ ਤਾਂ ਉਸ ਦੀ ਵੇਚੀ ਹੋਈ ਜ਼ਮੀਨ ਅਨੰਦ ਦੇ ਸਾਲ ਤੱਕ ਮੁੱਲ ਲੈਣ ਵਾਲੇ ਦੇ ਹੱਥ ਵਿੱਚ ਰਹੇਗੀ ਅਤੇ ਅਨੰਦ ਦੇ ਸਾਲ ਵਿੱਚ ਉਹ ਛੁੱਟ ਜਾਵੇਗੀ ਅਤੇ ਉਸ ਦੇ ਹਿੱਸੇ ਦੀ ਜ਼ਮੀਨ ਉਸ ਨੂੰ ਮਿਲ ਜਾਵੇਗੀ।
TSK
TSK · ਲੇਵੀਆਂ 27:21
Treasury of Scripture Knowledge references in ਪੰਜਾਬੀ IRV.
ਲੇਵੀਆਂ 25:28
TSK
ਲੇਵੀਆਂ 27:28
TSK
¶ ਪਰ ਆਪਣੀਆਂ ਸਾਰੀਆਂ ਵਸਤੂਆਂ ਵਿੱਚੋਂ ਜੋ ਕੁਝ ਕੋਈ ਮਨੁੱਖ ਯਹੋਵਾਹ ਦੇ ਅੱਗੇ ਸੁੱਖੇ, ਭਾਵੇਂ ਮਨੁੱਖ ਹੋਵੇ, ਭਾਵੇਂ ਪਸ਼ੂ, ਭਾਵੇਂ ਉਸ ਦੀ ਆਪਣੀ ਨਿੱਜ-ਭੂਮੀ ਦਾ ਖੇਤ ਹੋਵੇ, ਅਜਿਹੀ ਅਰਪਣ ਕੀਤੀ ਹੋਈ ਕੋਈ ਵੀ ਵਸਤੂ ਨਾ ਤਾਂ ਵੇਚੀ ਜਾਵੇ ਅਤੇ ਨਾ ਛੁਡਾਈ ਜਾਵੇ। ਸਾਰੀਆਂ ਸੁੱਖੀਆਂ ਹੋਈਆਂ ਵਸਤੂਆਂ ਯਹੋਵਾਹ ਦੇ ਅੱਗੇ ਅੱਤ ਪਵਿੱਤਰ ਹਨ।
ਬਿਵਸਥਾ 13:17
TSK
ਉਨ੍ਹਾਂ ਨਾਸ ਕੀਤੇ ਜਾਣ ਦੀਆਂ ਚੀਜ਼ਾਂ ਵਿੱਚੋਂ ਕੋਈ ਵੀ ਚੀਜ਼ ਤੁਹਾਡੇ ਹੱਥ ਨਾ ਲੱਗੇ, ਤਾਂ ਜੋ ਯਹੋਵਾਹ ਆਪਣੇ ਕ੍ਰੋਧ ਦੀ ਸਖ਼ਤੀ ਤੋਂ ਸ਼ਾਂਤ ਹੋਵੇ ਅਤੇ ਤੁਹਾਡੇ ਉੱਤੇ ਕਿਰਪਾ ਕਰੇ ਅਤੇ ਦਯਾਵਾਨ ਹੋ ਕੇ ਤੁਹਾਨੂੰ ਵਧਾਵੇ, ਜਿਵੇਂ ਉਸ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ।
ਅਜ਼ਰਾ 10:8
TSK
ਅਤੇ ਜੋ ਕੋਈ ਹਾਕਮਾਂ ਅਤੇ ਬਜ਼ੁਰਗਾਂ ਦੀ ਸਲਾਹ ਅਨੁਸਾਰ ਤਿੰਨ ਦਿਨਾਂ ਵਿੱਚ ਨਾ ਆਵੇ, ਉਸ ਦਾ ਸਾਰਾ ਮਾਲ-ਧਨ ਨਾਸ ਕੀਤਾ ਜਾਵੇਗਾ ਅਤੇ ਉਸ ਨੂੰ ਗ਼ੁਲਾਮੀ ਤੋਂ ਮੁੜੇ ਹੋਇਆਂ ਦੀ ਸਭਾ ਵਿੱਚੋਂ ਛੇਕਿਆ ਜਾਵੇਗਾ।