TSK

TSK · ਲੇਵੀਆਂ 3:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੂੰ ਛੱਤਰੇ ਦੀ ਚਰਬੀ ਅਤੇ ਉਸ ਦੀ ਪੂਛ ਅਤੇ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੀ ਉੱਪਰਲੀ ਝਿੱਲੀ ਅਤੇ ਦੋਵੇਂ ਗੁਰਦੇ ਨਾਲੇ ਉਹ ਚਰਬੀ ਜਿਹੜੀ ਉਨ੍ਹਾਂ ਦੇ ਉੱਤੇ ਹੈ ਅਤੇ ਸੱਜਾ ਪੱਟ ਲਈਂ ਕਿਉਂਕਿ ਉਹ ਛੱਤਰਾ ਥਾਪਨਾ ਦਾ ਹੈ।

ਫੇਰ ਉਹ ਉਸ ਬਲ਼ਦ ਦੀ ਸਾਰੀ ਚਰਬੀ ਪਾਪ ਬਲੀ ਦੀ ਭੇਟ ਕਰਕੇ ਵੱਖਰੀ ਕਰੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ।

ਅਤੇ ਉਹ ਉਸ ਦੀ ਸਾਰੀ ਚਰਬੀ ਨੂੰ ਚੜ੍ਹਾਉਣ ਅਰਥਾਤ ਮੋਟੀ ਪੂਛ ਅਤੇ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ।

ਉਹ ਆਪਣੇ ਹੱਥ ਨਾਲ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਲਿਆਵੇ ਅਰਥਾਤ ਛਾਤੀ ਦੇ ਸਮੇਤ ਚਰਬੀ ਲਿਆਵੇ, ਤਾਂ ਜੋ ਛਾਤੀ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਈ ਜਾਵੇ।

ਅਤੇ ਪਾਪ ਬਲੀ ਦੀ ਭੇਟ ਦੀ ਚਰਬੀ ਨੂੰ ਉਹ ਜਗਵੇਦੀ ਉੱਤੇ ਸਾੜੇ।

ਅਜਿਹਾ ਵੀ ਹੁੰਦਾ ਸੀ ਜੋ ਉਨ੍ਹਾਂ ਦੀ ਚਰਬੀ ਸੜਨ ਤੋਂ ਪਹਿਲਾਂ ਜਾਜਕ ਦਾ ਸੇਵਕ ਆਉਂਦਾ ਸੀ ਅਤੇ ਜਿਸ ਨੇ ਭੇਟ ਚੜ੍ਹਾਈ ਹੋਵੇ ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁੰਨਣ ਲਈ ਮਾਸ ਦੇ ਕਿਉਂ ਜੋ ਉਹ ਤੈਥੋਂ ਬਣਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਮਾਸ ਹੀ ਲਵੇਗਾ।

ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ।

ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ। ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ।

¶ ‹ਪਰ ਧੰਨ ਹਨ ਤੁਹਾਡੀਆਂ ਅੱਖਾਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਜੋ ਉਹ ਸੁਣਦੇ ਹਨ।›

ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।