TSK

TSK · ਲੇਵੀਆਂ 4:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਅਬੀਮਲਕ ਨੇ ਅਬਰਾਹਾਮ ਨੂੰ ਬੁਲਵਾ ਕੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਮੈਂ ਤੇਰਾ ਕੀ ਵਿਗਾੜਿਆ ਸੀ ਕਿ ਤੂੰ ਮੇਰੇ ਅਤੇ ਮੇਰੇ ਰਾਜ ਉੱਤੇ ਇਹ ਵੱਡਾ ਪਾਪ ਲੈ ਆਂਦਾ ਹੈਂ? ਤੂੰ ਮੇਰੇ ਨਾਲ ਉਹ ਕੰਮ ਕੀਤਾ ਹੈ, ਜੋ ਤੈਨੂੰ ਨਹੀਂ ਕਰਨਾ ਚਾਹੀਦਾ ਸੀ।

¶ ਜਦੋਂ ਕੋਈ ਪ੍ਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੁਝ ਅਜਿਹਾ ਕਰੇ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ,

ਜੇ ਕੋਈ ਮਨੁੱਖ ਯਹੋਵਾਹ ਦੀਆਂ ਪਵਿੱਤਰ ਵਸਤੂਆਂ ਦੇ ਵਿਖੇ ਅਣਜਾਣ ਹੋ ਕੇ ਪਾਪ ਕਰੇ ਅਤੇ ਦੋਸ਼ੀ ਠਹਿਰੇ ਤਾਂ ਉਹ ਯਹੋਵਾਹ ਦੇ ਅੱਗੇ ਇੱਜੜਾਂ ਵਿੱਚੋਂ ਇੱਕ ਦੋਸ਼ ਰਹਿਤ ਭੇਡੂ ਲਿਆਵੇ ਅਤੇ ਉਸ ਦਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਓਨ੍ਹੇ ਹੀ ਚਾਂਦੀ ਦੇ ਸ਼ਕੇਲ ਹੋਵੇ, ਜਿੰਨਾਂ ਜਾਜਕ ਠਹਿਰਾਵੇ।

¶ ਜਦ ਤੁਸੀਂ ਭੁੱਲੋ ਅਤੇ ਇਹ ਸਾਰੇ ਹੁਕਮ ਪੂਰੇ ਨਾ ਕਰੋ ਜਿਹੜੇ ਯਹੋਵਾਹ ਨੇ ਮੂਸਾ ਨੂੰ ਆਖਿਆ ਹੈ।

ਪਰ ਜਿਸ ਵੇਲੇ ਉਹ ਦੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾਈ ਸੀ ਉਸ ਵੇਲੇ ਯੋਨਾਥਾਨ ਨੇ ਨਹੀਂ ਸੁਣਿਆ ਸੀ ਅਤੇ ਉਹ ਨੇ ਆਪਣੀ ਸੋਟੀ ਦੇ ਸਿਰੇ ਨੂੰ ਸ਼ਹਿਦ ਦੇ ਛੱਤੇ ਦੇ ਵਿੱਚ ਵਾੜਿਆ ਅਤੇ ਹੱਥ ਮੂੰਹ ਵੱਲ ਕੀਤਾ ਅਤੇ ਉਹ ਦੀਆਂ ਅੱਖਾਂ ਵਿੱਚ ਰੋਸ਼ਨੀ ਆਈ।

ਅਤੇ ਆਪਣੇ ਦਾਸ ਨੂੰ ਹੰਕਾਰ ਤੋਂ ਰੋਕ ਰੱਖ, ਉਹ ਮੇਰੇ ਉੱਤੇ ਹਕੂਮਤ ਨਾ ਕਰਨ, ਤਾਂ ਮੈਂ ਪੂਰਾ ਖਰਾ ਉਤਰਾਂਗਾ, ਅਤੇ ਵੱਡੇ ਪਾਪਾਂ ਤੋਂ ਬਰੀ ਠਹਿਰਾਂਗਾ।

ਅਤੇ ਉਹ ਨਦਾਨਾਂ ਅਤੇ ਭੁੱਲਿਆਂ ਹੋਇਆਂ ਦੇ ਨਾਲ ਨਰਮੀ ਕਰ ਸਕਦਾ ਹੈ, ਕਿਉਂ ਜੋ ਉਹ ਆਪ ਵੀ ਕਮਜ਼ੋਰੀਆਂ ਵਿੱਚ ਘੇਰਿਆ ਹੋਇਆ ਰਹਿੰਦਾ ਹੈ।

ਇੱਕੋ ਮੂੰਹ ਵਿੱਚੋਂ ਵਡਿਆਈ ਅਤੇ ਸਰਾਪ ਦੋਵੇਂ ਨਿੱਕਲਦੇ ਹਨ ਹੇ ਮੇਰੇ ਭਰਾਵੋ, ਇਹ ਗੱਲਾਂ ਇਸ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ!