TSK

TSK · ਲੇਵੀਆਂ 7:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਉਹ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਲੈ ਕੇ ਉਸ ਜਗਵੇਦੀ ਦੇ ਚੁਫ਼ੇਰੇ ਛਿੜਕਣ ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਹੈ।

ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।

ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ, ਇਹ ਇੱਕ ਪਾਪ ਦੀ ਭੇਟ ਹੈ।

ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਸਥਾਨ ਵਿੱਚ ਜਿੱਥੇ ਹੋਮ ਬਲੀ ਨੂੰ ਵੱਢਦੇ ਹਨ, ਉਸ ਨੂੰ ਇੱਕ ਪਾਪ ਬਲੀ ਦੀ ਭੇਟ ਕਰਕੇ ਵੱਢ ਦੇਵੇ।

ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਪਾਪ ਦੀ ਭੇਟ ਦੀ ਬਿਧੀ ਇਹ ਹੈ: ਜਿੱਥੇ ਹੋਮ ਬਲੀ ਦੀ ਭੇਟ ਵੱਢੀ ਜਾਂਦੀ ਹੈ, ਉੱਥੇ ਹੀ ਪਾਪ ਬਲੀ ਦੀ ਭੇਟ ਵੀ ਯਹੋਵਾਹ ਦੇ ਲਈ ਵੱਢੀ ਜਾਵੇ, ਇਹ ਅੱਤ ਪਵਿੱਤਰ ਹੈ।

ਉਹ ਆਪਣੇ ਅੱਡ ਹੋਣ ਦੇ ਦਿਨ ਯਹੋਵਾਹ ਲਈ ਅੱਡ ਰੱਖੇ ਅਤੇ ਉਹ ਇੱਕ ਸਾਲ ਦਾ ਭੇਡ ਦਾ ਬੱਚਾ ਦੋਸ਼ ਦੀ ਭੇਟ ਲਈ ਲਿਆਵੇ ਪਰ ਉਸ ਦੇ ਪਿਛਲੇ ਦਿਨ ਵਿਅਰਥ ਹੋ ਗਏ ਕਿਉਂ ਜੋ ਉਹ ਆਪਣੇ ਅੱਡ ਰਹਿਣ ਦੇ ਸਮੇਂ ਦੌਰਾਨ ਭਰਿਸ਼ਟ ਹੋ ਗਿਆ।

ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ।

ਕਿਉਂਕਿ ਜਦੋਂ ਮੂਸਾ ਦੀ ਬਿਵਸਥਾ ਦੇ ਅਨੁਸਾਰ ਸਾਰੀ ਪਰਜਾ ਨੂੰ ਹਰੇਕ ਹੁਕਮ ਸੁਣਾ ਦਿੱਤਾ ਤਾਂ ਵੱਛਿਆਂ ਅਤੇ ਬੱਕਰਿਆਂ ਦਾ ਲਹੂ, ਪਾਣੀ, ਕਿਰਮਚੀ ਉੱਨ ਅਤੇ ਜ਼ੂਫੇ ਨਾਲ ਲੈ ਕੇ ਉਸ ਪੁਸਤਕ ਅਤੇ ਸਾਰਿਆਂ ਲੋਕਾਂ ਉੱਤੇ ਛਿੜਕ ਕੇ ਆਖਿਆ

ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾਂ ਕਰਦਾ ਹੈ।