TSK

TSK · ਲੇਵੀਆਂ 9:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਉਹ ਗੱਲ ਜਿਹੜੀ ਤੂੰ ਉਨ੍ਹਾਂ ਦੇ ਪਵਿੱਤਰ ਕਰਨ ਲਈ ਕਰੇਂ ਕਿ ਉਹ ਜਾਜਕਾਈ ਦੀ ਮੇਰੀ ਉਪਾਸਨਾ ਕਰਨ ਇਹ ਹੈ ਕਿ ਇੱਕ ਭੇਡੂ ਅਤੇ ਦੋ ਛੱਤਰੇ ਬੱਜ ਤੋਂ ਬਿਨ੍ਹਾਂ ਲਵੀਂ

¶ “ਅਤੇ ਜੇਕਰ ਉਸ ਦੀ ਭੇਟ ਇੱਜੜਾਂ ਵਿੱਚੋਂ ਹੋਵੇ ਅਰਥਾਤ ਭੇਡਾਂ ਜਾਂ ਬੱਕਰਿਆਂ ਦੀ ਹੋਮ ਬਲੀ ਤਾਂ ਉਹ ਇੱਕ ਦੋਸ਼ ਰਹਿਤ ਨਰ ਲਿਆਵੇ,

¶ ਤਦ ਉਹ ਪਾਪ ਬਲੀ ਦੀ ਭੇਟ ਲਈ ਬਲ਼ਦ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਆਪਣੇ-ਆਪਣੇ ਹੱਥ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਸਿਰ ਉੱਤੇ ਰੱਖੇ।

ਅਤੇ ਮੂਸਾ ਨੇ ਹਾਰੂਨ ਨੂੰ ਆਖਿਆ, “ਯਹੋਵਾਹ ਦੇ ਹੁਕਮ ਅਨੁਸਾਰ ਜਗਵੇਦੀ ਦੇ ਕੋਲ ਜਾ ਕੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਚੜ੍ਹਾ ਅਤੇ ਆਪਣੇ ਲਈ ਅਤੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰ ਅਤੇ ਲੋਕਾਂ ਦੀ ਭੇਟ ਚੜ੍ਹਾ ਕੇ ਉਨ੍ਹਾਂ ਦੇ ਲਈ ਪ੍ਰਾਸਚਿਤ ਕਰ।”

ਉਹ ਇਸਰਾਏਲੀਆਂ ਦੀ ਮੰਡਲੀ ਤੋਂ ਪਾਪ ਬਲੀ ਦੀ ਭੇਟ ਲਈ ਬੱਕਰੀਆਂ ਦੇ ਦੋ ਮੇਮਣੇ ਅਤੇ ਹੋਮ ਬਲੀ ਭੇਟ ਲਈ ਇੱਕ ਭੇਡੂ ਲਵੇ।

ਅਤੇ ਇਸੇ ਕਾਰਨ ਜਿਵੇਂ ਪਰਜਾ ਲਈ ਤਿਵੇਂ ਉਹ ਨੂੰ ਆਪਣੇ ਪਾਪਾਂ ਦੇ ਲਈ ਵੀ ਬਲੀ ਚੜ੍ਹਾਉਣੀ ਪੈਂਦੀ ਹੈ।

ਅਤੇ ਉਸੇ ਇੱਛਾ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਬਲੀਦਾਨ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ।