¶ ਸੂਰ ਦੇ ਵਿਖੇ ਅਗੰਮ ਵਾਕ, - ਹੇ ਤਰਸ਼ੀਸ਼ ਸ਼ਹਿਰ ਦੇ ਬੇੜਿਓ, ਧਾਹਾਂ ਮਾਰੋ! ਕਿਉਂ ਜੋ ਉਹ ਉੱਜੜਿਆ ਹੋਇਆ ਹੈ, ਨਾ ਕੋਈ ਘਰ ਹੈ ਨਾ ਕੋਈ ਲਾਂਘਾ, ਕਿੱਤੀਮ ਦੇ ਦੇਸ ਤੋਂ ਇਹ ਗੱਲ ਉਨ੍ਹਾਂ ਦੇ ਲਈ ਪਰਗਟ ਹੋਈ।
TSK
TSK · ਲੂਕਾ 10:13
Treasury of Scripture Knowledge references in ਪੰਜਾਬੀ IRV.
ਨਾ ਬਹੁਤ ਸਾਰੀਆਂ ਉੱਮਤਾਂ ਕੋਲ ਜਿਹਨਾਂ ਦੀ ਬੋਲੀ ਓਪਰੀ ਅਤੇ ਭਾਸ਼ਾ ਔਖੀ ਹੈ, ਜਿਹਨਾਂ ਦੀਆਂ ਗੱਲਾਂ ਤੂੰ ਸਮਝ ਨਹੀਂ ਸਕਦਾ! ਜੇਕਰ ਮੈਂ ਤੈਨੂੰ ਉਹਨਾਂ ਦੇ ਕੋਲ ਭੇਜਦਾ, ਤਾਂ ਉਹ ਤੇਰੀ ਸੁਣਦੀਆਂ।
ਮੈਂ ਆਪਣਾ ਮੂੰਹ ਪ੍ਰਭੂ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਵਰਤ ਰੱਖ ਕੇ, ਤੱਪੜ ਅਤੇ ਸੁਆਹ ਸਮੇਤ ਉਹ ਦੀ ਭਾਲ ਕੀਤੀ।
¶ ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ।
¶ ਰਸੂਲਾਂ ਨੇ ਵਾਪਸ ਆ ਕੇ ਜੋ ਕੁਝ ਉਨ੍ਹਾਂ ਕੀਤਾ ਸੀ ਸੋ ਯਿਸੂ ਨੂੰ ਦੱਸਿਆ ਅਤੇ ਉਹ ਉਨ੍ਹਾਂ ਨੂੰ ਬੇਤਸੈਦਾ ਨਗਰ ਵਿੱਚ ਅਲੱਗ ਲੈ ਗਿਆ।
ਜਦੋਂ ਉਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਉਹ ਚੱਲੇ ਗਏ ਕਿ ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ,
ਜਿਵੇਂ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਨੇ ਅੱਜ ਦੇ ਦਿਨ ਤੱਕ ਉਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅਤੇ ਉਨ੍ਹਾ ਨੂੰ ਅਜਿਹੀਆਂ ਅੱਖਾਂ ਦਿੱਤੀਆਂ ਜੋ ਨਾ ਵੇਖਣ ਅਤੇ ਅਜਿਹੇ ਕੰਨ ਦਿੱਤੇ ਜੋ ਨਾ ਸੁਣਨ।
ਮੈਂ ਆਪਣਿਆਂ ਦੋਹਾਂ ਗਵਾਹਾਂ ਨੂੰ ਇਹ ਸਮਰੱਥ ਦੇਵਾਂਗਾ ਭਈ ਉਹ ਤੱਪੜ ਪਹਿਨੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਅਗੰਮ ਵਾਕ ਕਰਨਗੇ।