TSK

TSK · ਲੂਕਾ 11:25

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ।

ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।

ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ।

ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ।