TSK

TSK · ਲੂਕਾ 12:37

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਿਵੇਂ ਜੁਆਨ ਕੁਆਰੀ ਨੂੰ ਵਿਆਹ ਲੈਂਦਾ ਹੈ, ਉਸੇ ਤਰ੍ਹਾਂ ਤੇਰੇ ਪੁੱਤਰ ਤੈਨੂੰ ਵਿਆਹ ਲੈਣਗੇ, ਅਤੇ ਜਿਵੇਂ ਲਾੜਾ ਆਪਣੀ ਲਾੜੀ ਉੱਤੇ ਅਨੰਦ ਹੁੰਦਾ ਹੈ, ਉਸੇ ਤਰ੍ਹਾਂ ਤੇਰਾ ਪਰਮੇਸ਼ੁਰ ਤੇਰੇ ਉੱਤੇ ਅਨੰਦ ਹੋਵੇਗਾ।

ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ।

¶ ‹ਉਪਰੰਤ ਉਹ ਵਫ਼ਾਦਾਰ ਅਤੇ ਬੁੱਧਵਾਨ ਨੌਕਰ ਕੌਣ ਹੈ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਉੱਤੇ ਪ੍ਰਧਾਨ ਠਹਿਰਾਇਆ ਕਿ ਵੇਲੇ ਸਿਰ ਉਨ੍ਹਾਂ ਨੂੰ ਭੋਜਨ ਦੇਵੇ?›

‹ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ।›

‹ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।›

ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖੜ੍ਹਾ ਹੋਇਆ ਅਤੇ ਆਪਣਾ ਚੋਗਾ ਲਾਹ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।

ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ।

ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ।

‹ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ।›

ਅਤੇ ਉਹ ਸਿੰਘਾਸਣ, ਚਾਰ ਪ੍ਰਾਣੀਆਂ ਅਤੇ ਉਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ, ਅਤੇ ਉਹਨਾਂ ਇੱਕ ਲੱਖ ਚੁਤਾਲੀ ਹਜ਼ਾਰ ਤੋਂ ਬਿਨ੍ਹਾਂ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ, ਕੋਈ ਹੋਰ ਉਸ ਗੀਤ ਨੂੰ ਸਿੱਖ ਨਾ ਸਕਿਆ।