ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿਲਹਾਉਣਗੇ।
TSK
TSK · ਲੂਕਾ 13:21
Treasury of Scripture Knowledge references in ਪੰਜਾਬੀ IRV.
ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ, ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ, ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ।
‹ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।”›
ਤੁਹਾਡਾ ਘਮੰਡ ਕਰਨਾ ਚੰਗਾ ਨਹੀਂ, ਕੀ ਤੁਸੀਂ ਨਹੀਂ ਜਾਣਦੇ ਜੋ ਥੋੜ੍ਹਾ ਜਿਹਾ ਖ਼ਮੀਰ ਸਾਰੇ ਆਟੇ ਨੂੰ ਖਮੀਰਿਆਂ ਕਰ ਦਿੰਦਾ ਹੈ?
ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ।
ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ।