ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।
TSK
TSK · ਲੂਕਾ 13:29
Treasury of Scripture Knowledge references in ਪੰਜਾਬੀ IRV.
ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ।
¶ ਮੈਂ ਉਹਨਾਂ ਦੇ ਕੰਮ ਅਤੇ ਉਹਨਾਂ ਦੇ ਖ਼ਿਆਲ ਚੰਗੀ ਤਰ੍ਹਾਂ ਜਾਣਦਾ ਹਾਂ, ਇਸ ਲਈ ਉਹ ਸਮਾਂ ਆਉਂਦਾ ਹੈ ਜਦ ਮੈਂ ਸਾਰੀਆਂ ਕੌਮਾਂ ਅਤੇ ਬੋਲੀਆਂ ਨੂੰ ਇਕੱਠਾ ਕਰਾਂਗਾ, ਅਤੇ ਉਹ ਆਉਣਗੀਆਂ ਅਤੇ ਮੇਰੇ ਪਰਤਾਪ ਨੂੰ ਵੇਖਣਗੀਆਂ।
‹ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ।›
ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ l
ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ।
¶ ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ।