TSK

TSK · ਲੂਕਾ 13:32

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਹੇ ਇਸਰਾਏਲ, ਤੁਹਾਡੇ ਨਬੀ ਉਹਨਾਂ ਲੂੰਬੜੀਆਂ ਵਰਗੇ ਸਨ, ਜਿਹੜੀਆਂ ਉਜਾੜਾਂ ਵਿੱਚ ਰਹਿੰਦੀਆਂ ਹਨ।

¶ ਉਸ ਦੇ ਹਾਕਮ ਉਸ ਦੇ ਵਿੱਚ ਗੱਜਦੇ ਬੱਬਰ ਸ਼ੇਰ ਵਾਂਗੂੰ ਹਨ, ਉਸ ਦੇ ਨਿਆਈਂ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜ ਹਨ, ਜੋ ਸਵੇਰ ਤੱਕ ਕੁਝ ਨਹੀਂ ਛੱਡਦੇ!

ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸਹੁੰ ਅਤੇ ਨਾਲ ਬੈਠਣ ਵਾਲਿਆਂ ਦੀ ਖ਼ਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ।

¶ ਸਭ ਕੁਝ ਜੋ ਹੋ ਰਿਹਾ ਸੀ, ਰਾਜਾ ਹੇਰੋਦੇਸ ਉਸ ਬਾਰੇ ਸੁਣ ਕੇ ਪਰੇਸ਼ਾਨੀ ਵਿੱਚ ਪੈ ਗਿਆ ਕਿਉਂਕਿ ਕਈ ਲੋਕ ਆਖਦੇ ਸਨ ਕਿ ਯੂਹੰਨਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ।

ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹“ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਚੰਗੇ ਕੰਮ ਵਿਖਾਏ, ਉਨ੍ਹਾਂ ਵਿੱਚੋਂ ਕਿਸ ਕੰਮ ਕਰਕੇ ਤੁਸੀਂ ਮੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਹੋ?”›

‹ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ ਹੈ।›

ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ।

ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ।