TSK

TSK · ਲੂਕਾ 14:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਉੱਥੇ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ, ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ।

¶ ਤੀਜੇ ਸਾਲ ਵਿੱਚ, ਜੋ ਦਸਵੰਧ ਦਾ ਸਾਲ ਹੈ, ਜਦ ਤੂੰ ਆਪਣੇ ਸਾਰੇ ਵਾਧੇ ਦਾ ਦਸਵੰਧ ਕੱਢ ਲਵੇਂ ਤਾਂ ਤੂੰ ਉਸ ਨੂੰ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੇਵੀਂ ਤਾਂ ਜੋ ਉਹ ਤੇਰੇ ਫਾਟਕਾਂ ਦੇ ਅੰਦਰ ਖਾ ਕੇ ਰੱਜ ਜਾਣ,

ਕਿਉਂ ਜੋ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਸੱਤ ਹਜ਼ਾਰ ਭੇਡਾਂ ਦਿੱਤੀਆਂ ਅਤੇ ਸਰਦਾਰਾਂ ਨੇ ਵੀ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਦੱਸ ਹਜ਼ਾਰ ਭੇਡਾਂ ਦਿੱਤੀਆਂ ਅਤੇ ਬਹੁਤ ਸਾਰੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ

ਤਦ ਸਾਰੀ ਪਰਜਾ ਖਾਣ-ਪੀਣ ਅਤੇ ਇੱਕ ਦੂਜੇ ਨੂੰ ਭੋਜਨ ਵਸਤੂਆਂ ਭੇਜਣ ਅਤੇ ਵੱਡਾ ਅਨੰਦ ਕਰਨ ਲਈ ਚਲੀ ਗਈ, ਕਿਉਂਕਿ ਜੋ ਬਚਨ ਉਨ੍ਹਾਂ ਨੂੰ ਸਮਝਾਏ ਗਏ ਸਨ, ਉਨ੍ਹਾਂ ਨੇ ਉਹ ਸਮਝ ਲਏ ਸਨ।

ਮੈਂ ਅੰਨ੍ਹਿਆਂ ਲਈ ਅੱਖਾਂ ਸੀ, ਅਤੇ ਲੰਗੜਿਆਂ ਲਈ ਪੈਰ ਠਹਿਰਦਾ ਸੀ,

ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,

ਸ਼ਰਾਬ ਉਸ ਨੂੰ ਪਿਲਾਓ ਜੋ ਨਾਸ ਹੋਣਾ ਵਾਲਾ ਹੈ, ਅਤੇ ਮਧ ਉਸ ਨੂੰ ਜਿਹ ਦਾ ਮਨ ਉਦਾਸ ਹੈ,

ਜੇ ਤੂੰ ਭੁੱਖੇ ਦੀ ਸਹਾਇਤਾ ਦਿਲ ਖੋਲ੍ਹ ਕੇ ਕਰੇਂ ਅਤੇ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰੇਂ, ਤਾਂ ਤੇਰਾ ਚਾਨਣ ਹਨੇਰੇ ਵਿੱਚ ਚੜ੍ਹੇਗਾ, ਅਤੇ ਤੇਰਾ ਘੁੱਪ ਹਨ੍ਹੇਰਾ ਦੁਪਹਿਰ ਵਾਂਗੂੰ ਹੋਵੇਗਾ।

¶ ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ‹ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।›

‹ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ।›

ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।

ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ।

ਇਸ ਲਈ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਯੋਗ ਹੋਵੇ,

ਸਗੋਂ ਪਰਾਹੁਣਚਾਰੀ, ਨੇਕੀ ਦਾ ਪਿਆਰ, ਸਮਝ ਵਾਲਾ, ਧਰਮੀ, ਪਵਿੱਤਰ, ਪਰਹੇਜ਼ਗਾਰ ਹੋਵੇ।

ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ।