TSK

TSK · ਲੂਕਾ 16:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਯਿਸੂ ਨੇ ਉਸ ਨੂੰ ਕਿਹਾ, ‹ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ।›

ਪਰ ਯਿਸੂ ਨੇ ਉਸ ਨੂੰ ਆਖਿਆ, ਕਿ ‹ਉਸ ਨੂੰ ਨਾ ਰੋਕੋ ਕਿਉਂਕਿ ਜਿਹੜਾ ਤੁਹਾਡੇ ਵਿਰੁੱਧ ਨਹੀਂ ਉਹ ਤੁਹਾਡੇ ਨਾਲ ਹੈ।›

‹ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।›

ਭਲਾ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਸ ਦੀ ਆਗਿਆ ਮੰਨਦੇ ਹੋ, ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਾਰਮਿਕਤਾ ਲਈ ਆਗਿਆਕਾਰੀ ਦੇ।

ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ।