ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ
TSK
TSK · ਲੂਕਾ 18:13
Treasury of Scripture Knowledge references in ਪੰਜਾਬੀ IRV.
ਉਹ ਯਹੋਵਾਹ ਦੇ ਅੱਗੇ ਅਧੀਨ ਨਾ ਹੋਇਆ ਜਿਵੇਂ ਉਸ ਦਾ ਪਿਤਾ ਮਨੱਸ਼ਹ ਅਧੀਨ ਹੋਇਆ ਸੀ ਸਗੋਂ ਇਹੀ ਆਮੋਨ ਵੱਧ ਅਪਰਾਧ ਕਰਦਾ ਗਿਆ
ਇਸ ਲਈ ਮੈਂ ਆਪਣੇ ਆਪ ਤੋਂ ਨਫ਼ਰਤ ਕਰਦਾ ਹਾਂ, ਅਤੇ ਮੈਂ ਮਿੱਟੀ ਤੇ ਸੁਆਹ ਵਿੱਚ ਬੈਠ ਕੇ ਪਛਤਾਉਂਦਾ ਹਾਂ।”
ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।
ਮੈ ਆਖਿਆ, ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਮੇਰੀ ਜਾਨ ਨੂੰ ਚੰਗਿਆਂ ਕਰ, ਮੈਂ ਤੇਰਾ ਪਾਪ ਜੋ ਕੀਤਾ ਹੈ।
ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।
ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ!
ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ,
ਤਦ ਮੈਂ ਆਖਿਆ, ਹਾਏ ਮੇਰੇ ਉੱਤੇ! ਮੈਂ ਤਾਂ ਨਾਸ ਹੋ ਗਿਆ! ਮੈਂ ਤਾਂ ਭਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ!
ਮੈਂ ਸੱਚ-ਮੁੱਚ ਇਫ਼ਰਾਈਮ ਨੂੰ ਬੁਸ-ਬੁਸ ਕਰਦਾ ਸੁਣਿਆ, ਤੂੰ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ।
ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ, ਅਸੀਂ ਬਦੀ ਕੀਤੀ, ਅਸੀਂ ਵਿਰੋਧ ਕੀਤਾ, ਅਸੀਂ ਤੇਰੇ ਹੁਕਮਾਂ ਅਤੇ ਤੇਰੇ ਨਿਯਮਾਂ ਤੋਂ ਫਿਰ ਗਏ ਹਾਂ!
ਹੇ ਮੇਰੇ ਪਰਮੇਸ਼ੁਰ, ਆਪਣਾ ਕੰਨ ਲਾ ਕੇ ਸੁਣ, ਆਪਣੀਆਂ ਅੱਖੀਆਂ ਖੋਲ੍ਹ ਅਤੇ ਸਾਡੀਆਂ ਉਜਾੜਾਂ ਨੂੰ ਅਤੇ ਉਸ ਸ਼ਹਿਰ ਨੂੰ ਜਿਹੜਾ ਤੇਰੇ ਨਾਮ ਉੱਤੇ ਸਦਾਉਂਦਾ ਹੈ ਵੇਖ ਜੋ ਅਸੀਂ ਆਪਣੇ ਧਰਮਾਂ ਅਨੁਸਾਰ ਨਹੀਂ ਸਗੋਂ ਤੇਰੀ ਅਤਿਅੰਤ ਦਯਾ ਉੱਤੇ ਆਸ ਰੱਖ ਕੇ ਆਪਣੇ ਤਰਲੇ ਕਰਦੇ ਹਾਂ
ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ।
‹ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ।›
ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ?
¶ ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ?
ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ।
ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ।
ਮੈਂ ਤਾਂ ਉਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।